ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਅਜੀਤ ਡੈਸਕ
21-09-2025
ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਖੂਈ ਖੇੜਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐਸ.ਆਈ ਐੱਸ.ਐੱਚ.ਓ. ਜੁਗਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਬੋਦੀਵਾਲਾ ਪਿਥਾ ਲਿੰਕ ਰੋਡ ਜੋ ਫੋਰੈਸਟ ਵੀਊ ਰੋਡ 'ਤੇ ਪੁੱਜੇ ਤਾਂ ਓਵਰ ਬਿ੍ਜ ਕੋਲ ਸੱਜੇ ਪਾਸੇ ਸੜਕ ਦੇ ਕਿਨਾਰੇ ਬੂਟਾ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਪੰਜਾਵਾ ਮਾਡਲ ਆਪਣੇ ਹੱਥ 'ਚ 1 ਲਾਈਟਰ, ਸੜੀ ਹੋਈ ਸਿਲਵਰ ਪੰਨੀ, ਜਿਸ 'ਤੇ ਪਿਘਲੀ ਹੋਈ ਹੈਰੋਇਨ ਲੱਗੀ ਹੋਈ ਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਸਮੇਤ ਕਾਬੂ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |