19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡਿਪਟੀ ਕਮਿਸ਼ਨਰ ਵਲੋਂ ਅਬੋਹਰ ਦੇ ਪਿੰਡਾਂ ਦਾ ਦੌਰਾ, ਜਲ ਨਿਕਾਸੀ ਦੇ ਕਾਰਜਾਂ ਦੀ ਕੀਤੀ ਸਮੀਖਿਆ <br/>

ਅਬੋਹਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ | ਤਸਵੀਰ-ਸੁਖਜੀਤ ਸਿੰਘ ਬਰਾੜ <br/> 21-09-2025
ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਉਪ ਮੰਡਲ ਅਬੋਹਰ ਦੇ ਖੂਈ ਖੇੜਾ, ਰੁਕਨਪੁਰਾ ਤੇ ਵਰਿਆਮ ਖੇੜਾ ਪਿੰਡਾਂ ਦਾ ਦੌਰਾ ਕੀਤਾ ਤੇ ਬਾਰਸ਼ਾਂ ਦੇ ਜਮ੍ਹਾ ਹੋਏ ਪਾਣੀ ਦੀ ਨਿਕਾਸੀ ਦੀ ਸਮੀਖਿਆ ਕੀਤੀ | ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਮਾਂ ਹੋਏ ਪਾਣੀ ਦੀ ਜਲਦ ਤੋਂ ਜਲਦ ਨਿਕਾਸੀ ਯਕੀਨੀ ਬਣਾਈ ਜਾਵੇ ਤਾਂ ਜੋ ਅਗਲੀ ਫ਼ਸਲ ਦੀ ਸਮੇਂ ਸਿਰ ਬਿਜਾਈ ਹੋ ਸਕੇ | ਉਨ੍ਹਾਂ ਨੇ ਕਿਹਾ ਕਿ ਇਸ ਕਾਰਜ ਵਿਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਅਬੋਹਰ ਮਲੂਕਾ ਮਾਈਨਰ ਤੇ ਰਾਮਸਰਾ ਮਾਈਨਰ ਵਿਚ ਪਿੰਡਾਂ ਵਿਚ ਜਮ੍ਹਾਂ ਹੋਏ ਪਾਣੀ ਕੱਢੇ ਜਾਣ ਵਾਲੇ ਮੌਕੇ ਦੇ ਹਾਲਾਤ ਦਾ ਵੀ ਨਿਰੀਖਣ ਕੀਤਾ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਬਾਰਿਸ਼ਾਂ ਨਾਲ ਹੋਏ ਨੁਕਸਾਨ ਦੇ ਸੰਬੰਧੀ ਗਿਰਦਾਵਰੀ ਵੀ ਕਰਵਾਈ ਜਾ ਰਹੀ ਹੈ | ਡਿਪਟੀ ਕਮਿਸ਼ਨਰ ਨੇ ਆਖਿਆ ਕਿ ਪਿੰਡਾਂ ਵਿਚੋਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਵੀ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ | ਹਰੇਕ ਪ੍ਰੋਜੈਕਟ ਤੈਅ ਸਮਾਂ ਹੱਥ ਵਿਚ ਪੂਰਾ ਹੋਣਾ ਚਾਹੀਦਾ ਹੈ | ਉਨ੍ਹਾਂ ਦੇ ਨਾਲ ਐਸ.ਡੀ.ਐਮ. ਕਿ੍ਸ਼ਨਾ ਪਾਲ ਰਾਜਪੂਤ, ਕਾਰਜਕਾਰੀ ਇੰਜੀਨੀਅਰ ਜਲ ਸਰੋਤ ਅਲੋਕ ਚੌਧਰੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੰਡੀ ਲਾਧੂਕਾ ਵਿਖੇ ਬਾਸਮਤੀ ਝੋਨੇ ਦੀ ਖ਼ਰੀਦ ਸ਼ੁਰੂ <br/> ਅਗਲੀ ਖ਼ਬਰ ਰਾਜਸਥਾਨ ਦੇ ਮੰਡੀ ਗੋਲੂਵਾਲਾ ਦੀ ਗੁਰਦੁਆਰਾ ਕਮੇਟੀ ਤੇ ਪਿੰਡ ਵਾਸੀਆਂ ਵਿਚਕਾਰ ਵਿਵਾਦ ਵਧਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।