19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਤੇਲ ਟੈਂਕਰ ਦੀ ਟੱਕਰ ਨਾਲ ਨੌਜਵਾਨ ਦੀ ਹੋਈ ਮੌਤ

ਅਜੀਤ ਡੈਸਕ 21-09-2025

ਅਬੋਹਰ, 20 ਸਤੰਬਰ (ਵਿਵੇਕ ਹੂੜੀਆ)-ਪਿੰਡ ਕਿੱਕਰ ਖੇੜਾ ਦੇ ਵਸਨੀਕ ਅਤੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਬੀਤੀ ਦੇਰ ਸ਼ਾਮ ਅਬੋਹਰ ਦੇ ਹਨੂਮਾਨਗੜ੍ਹ ਰੋਡ ਓਵਰ ਬਿ੍ਜ 'ਤੇ ਤੇਲ ਟੈਂਕਰ ਦੀ ਟੱਕਰ ਨਾਲ ਦਰਦਨਾਕ ਮੌਤ ਹੋ ਗਈ | ਜਦੋਂ ਕਿ ਟੈਂਕਰ ਚਾਲਕ ਮੌਕੇ ਤੋਂ ਭੱਜ ਗਿਆ | ਸੂਚਨਾ ਮਿਲਣ 'ਤੇ ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਅਤੇ ਥਾਣਾ ਨੰਬਰ 2 ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾ ਘਰ ਵਿਚ ਰੱਖ ਦਿੱਤਾ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਓਵਰ ਬਿ੍ਜ 'ਤੇ ਹੋਏ ਸੜਕ ਹਾਦਸੇ ਦੀ ਸੂਚਨਾ ਮਿਲਣ 'ਤੇ ਸੰਗਠਨ ਦੇ ਵਲੰਟੀਅਰ ਬਿੱਟੂ ਨਰੂਲਾ ਤੇ ਸੋਨੂੰ ਗਰੋਵਰ ਆਦਿ ਮੌਕੇ 'ਤੇ ਪਹੁੰਚੇ ਤੇ ਪੁਲਿਸ ਨੂੰ ਸੂਚਿਤ ਕੀਤਾ | ਜਦੋਂ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੇ ਪੁਲਿਸ ਅਧਿਕਾਰੀ ਪ੍ਰੋਮਿਲਾ ਸਿੱਧੂ ਦੀ ਮੌਜੂਦਗੀ ਵਿਚ ਮਿ੍ਤਕ ਦੀਆਂ ਜੇਬਾਂ ਦੀ ਤਲਾਸ਼ੀ ਲਈ ਤੇ ਮਿਲੇ ਪਛਾਣ ਪੱਤਰ ਦੇ ਅਨੁਸਾਰ ਮਿ੍ਤਕ ਦੀ ਪਛਾਣ ਮਨਪਿੰਦਰ ਪੁੱਤਰ ਰਾਜਿੰਦਰ ਵਾਸੀ ਪਿੰਡ ਕਿੱਕਰ ਖੇੜਾ ਵਜੋਂ ਹੋਈ ਜਿਸ ਦੀ ਉਮਰ ਲਗਭਗ 19 ਸਾਲ ਸੀ ਜਿਸ 'ਤੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ | ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ ਤੇ ਇਸ ਦਾ ਮਲਬਾ ਦੂਰ-ਦੂਰ ਤੱਕ ਖਿੱਲਰ ਗਿਆ | ਮਿ੍ਤਕ ਦਾ ਸਿਰ ਵੀ ਬੁਰੀ ਤਰ੍ਹਾਂ ਕੁਚਲਿਆ ਗਿਆ ਸੀ | ਘਟਨਾ ਤੋਂ ਬਾਅਦ ਉਸ ਨੂੰ ਟੱਕਰ ਮਾਰਨ ਵਾਲਾ ਟੈਂਕਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਲੈ ਗਈ | ਜਦੋਂ ਕਿ ਪੁਲਿਸ ਨੇ ਉਸ ਨੂੰ ਟੱਕਰ ਮਾਰਨ ਵਾਲੇ ਟੈਂਕਰ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪਤਾ ਲੱਗਾ ਹੈ ਕਿ ਮਿ੍ਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ | ਇਸ ਘਟਨਾ ਦੀ ਦੁਖਦਾਈ ਖ਼ਬਰ ਮਿਲਦੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਘਟਨਾ ਵਾਲੀ ਥਾਂ 'ਤੇ ਸਰਕਾਰੀ ਹਸਪਤਾਲ ਪਹੁੰਚ ਗਏ | ਜ਼ਿਕਰਯੋਗ ਹੈ ਕਿ ਮਨਪਿੰਦਰ ਸਿੰਘ ਸਮਾਜ ਸੇਵਕ ਸੀ ਜੋ ਹਮੇਸ਼ਾ ਹਰ ਕਿਸੇ ਦੀ ਮਦਦ ਕਰਨ ਵਿਚ ਸਭ ਤੋਂ ਅੱਗੇ ਰਹਿੰਦਾ ਸੀ ਤੇ ਪਿਛਲੇ ਐਤਵਾਰ ਨੂੰ ਹੀ ਜ਼ਿਲ੍ਹੇ ਵਿਚ ਹੜ੍ਹ ਆਉਣ ਕਾਰਨ ਉਹ ਹੜ੍ਹ ਪੀੜਤਾਂ ਨੂੰ ਤੂੜੀ ਦੇ ਕੇ ਉਨ੍ਹਾਂ ਦੀ ਸੇਵਾ ਕਰਨ ਆਇਆ ਸੀ |

ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਰਕਾਰੀ ਹਸਪਤਾਲ ਜਲਾਲਾਬਾਦ 'ਚ ਫਿਰ ਡਾ. ਸੁਮਿਤ ਲੂਣਾ ਦੀ ਹੋਈ ਬਦਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।