ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਅਰਨੀਵਾਲਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਗਰਾਮ ਪੰਚਾਇਤ ਪਿੰਡ ਕੰਧਵਾਲਾ ਹਾਜ਼ਰ ਖਾਂ ਤੇ ਮੋਹਤਬਾਰ ਵਿਅਕਤੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੱਗਾ ਸਿੰਘ ਪੁੱਤਰ ਤਰਸੇਮ ਸਿੰਘ, ਹਰਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ, ਧਰਵੀਰ ਸਿੰਘ ਪੁੱਤਰ ਸੀਤਾ ਸਿੰਘ, ਅਮਨਦੀਪ ਸਿੰਘ ਉਰਫ਼ ਅਮਨ ਪੁੱਤਰ ਜੋਗਿੰਦਰ ਸਿੰਘ ਵਾਸੀ ਅਰਨੀਵਾਲਾ ਸ਼ੇਖ਼ ਸੁਭਾਨ ਨੇ 10 ਸਤੰਬਰ ਨੂੰ ਪਿੰਡ ਵਿਚ ਲੱਗੇ ਮੇਲੇ ਦੌਰਾਨ ਲਗਭਗ 10 ਮੋਟਰਸਾਈਕਲ ਚੋਰੀ ਕੀਤੇ ਸਨ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |