19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

S1ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ 13 ਸੋਨੇ ਤੇ 5 ਚਾਂਦੀ ਦੇ ਤਗਮੇ <br/>

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਜੇਤੂ ਵਿਦਿਆਰਥੀ | ਅਜੀਤ ਤਸਵੀਰ <br/> 21-09-2025
ਮੰਡੀ ਅਰਨੀਵਾਲਾ, 20 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਮੰਡੀ ਅਰਨੀਵਾਲਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ੋਨ ਪੱਧਰੀ ਐਥਲੈਟਿਕਸ ਸਕੂਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-14, 17, 19 ਵਰਗ 'ਚ ਲੜਕਿਆਂ ਨੇ 13 ਸੋਨੇ ਦੇ ਤਗਮੇ, 5 ਚਾਂਦੀ ਦੇ ਤਗਮੇ ਜਿੱਤ ਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਟੂਰਨਾਮੈਂਟ ਜ਼ੋਨ ਨਕੇਰੀਆਂ 'ਚ ਰੈਡੀਐਂਟ ਪਬਲਿਕ ਸਕੂਲ ਸੀਨੀਅਰ 'ਚ ਕਰਵਾਈਆਂ ਗਿਆ | ਇਲਾਕੇ ਦਾ ਇੱਕੋ ਇੱਕ ਸਕੂਲ ਜਿਸ 'ਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਵਿਦਿਆਰਥੀਆਂ ਦੇ ਸੱਭਿਆਚਾਰਕ ਤੇ ਸਰੀਰਕ ਵਿਕਾਸ ਕਾਰਜਾਂ ਉੱਪਰ ਵਧੇਰੇ ਜ਼ੋਰ ਦਿੱਤਾ ਜਾਂਦਾ ਹੈ ਜਿਸ ਕਰ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਨੇ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ | ਇਸ ਦੇ ਨਾਲ ਹੀ ਸਕੂਲ ਚੇਅਰਮੈਨ ਰਜਿੰਦਰ ਸਿੰਘ ਹੰਸ ਨੇ ਦੱਸਿਆ ਕਿ ਆਉਣ ਵਾਲੇ ਸਮੇਂ 'ਚ ਵੀ ਸਕੂਲ ਬੱਚਿਆਂ ਲਈ ਹੋਰ ਵੱਖਰੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਇਸ ਦੌਰਾਨ ਸਕੂਲ ਪਿ੍ੰਸੀਪਲ ਪ੍ਰੇਮ ਕੰਬੋਜ ਨੇ ਸ਼ਾਨਦਾਰ ਸਫਲਤਾ ਲਈ ਕੋਚ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਵੱਲੋਂ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਡੀ.ਏ.ਵੀ. ਕਾਲਜ 'ਚ ਦੋ ਰੋਜ਼ਾ ਟੇਲੈਂਟ ਹੰਟ-2025 ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।