19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੱਪ ਦੇ ਡੰਗਣ ਤੋਂ ਬਚਣ ਦਾ ਸਭ ਤੋਂ ਵੱਡਾ ਇਲਾਜ ਜਾਗਰੂਕਤਾ ਹੈ-ਡਾ. ਰੋਹਿਤ ਗੋਇਲ <br/>

ਅਜੀਤ ਡੈਸਕ 21-09-2025
ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਡਾਕਟਰ ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਵਿਚ ਸਹਾਇਕ ਸਿਵਲ ਸਰਜਨ ਕਮ ਨੋਡਲ ਅਫ਼ਸਰ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਸੱਪ ਦੇ ਡੰਗਣ ਬਾਰੇ ਜਾਗਰੂਕਤਾ ਦਿਵਸ ਮਨਾਇਆ | ਡਾ.ਰੋਹਿਤ ਗੋਇਲ ਨੇ ਦੱਸਿਆ ਕਿ ਸੱਪ ਦੇ ਡੰਗਣ 'ਤੇ ਲੋਕਾਂ ਦੀ ਪ੍ਰਤੀਕਿਰਿਆ ਸੱਪ ਦੇ ਡੰਗਣ ਨਾਲੋਂ ਜ਼ਿਆਦਾ ਖ਼ਤਰਨਾਕ ਹੁੰਦੀ ਹੈ | ਅੱਜ ਵੀ ਬਹੁਤ ਸਾਰੇ ਲੋਕ ਤਾਂਤਰਿਕਾਂ ਜਾਂ ਘਰੇਲੂ ਇਲਾਜ 'ਤੇ ਵਿਸ਼ਵਾਸ ਕਰਦੇ ਹਨ | ਇਸ ਪ੍ਰਕਿਰਿਆ ਵਿਚ ਜ਼ਹਿਰ ਸਰੀਰ 'ਚ ਫੈਲ ਜਾਂਦਾ ਹੈ ਤੇ ਫਿਰ ਇਲਾਜ ਮੁਸ਼ਕਲ ਹੋ ਜਾਂਦਾ ਹੈ | ਜੇਕਰ ਸੱਪ ਦੇ ਡੰਗਣ ਦੇ ਪਹਿਲੇ 60 ਮਿੰਟਾਂ 'ਚ ਇਲਾਜ ਕੀਤਾ ਜਾਵੇ ਤਾਂ ਪੀੜਤ ਦੀ ਜਾਨ ਬਚਾਉਣਾ ਆਸਾਨ ਹੈ | ਸਿਵਲ ਹਸਪਤਾਲ ਫ਼ਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਦੀ ਐਮਰਜੈਂਸੀ 'ਚ ਸੱਪ ਦੇ ਜ਼ਹਿਰ ਵਿਰੋਧੀ ਟੀਕਿਆਂ ਦਾ ਪੂਰਾ ਸਟਾਕ ਉਪਲਬਧ ਹੈ ਤੇ ਸਿਖਲਾਈ ਪ੍ਰਾਪਤ ਡਾਕਟਰ 24 ਘੰਟੇ ਤਾਇਨਾਤ ਹਨ | ਇਸ ਦਾ ਇਲਾਜ ਬਿਲਕੁਲ ਮੁਫ਼ਤ ਹੈ | ਐਂਟੀ-ਵੈਨਮ ਟੀਕਾ ਹੀ ਸਭ ਤੋਂ ਪ੍ਰਭਾਵਸ਼ਾਲੀ ਇਲਾਜ ਹੈ | ਸੱਪ ਦੇ ਡੰਗਣ 'ਤੇ ਹਰ ਹਾਲਤ 'ਚ ਪਹਿਲਾਂ ਮਰੀਜ਼ ਨੂੰ ਸ਼ਾਂਤ ਕਰਨਾ ਜ਼ਰੂਰੀ ਹੈ | ਡਰ ਦਿਲ ਦੀ ਧੜਕਣ ਨੂੰ ਵਧਾਉਂਦਾ ਹੈ ਜਿਸ ਕਾਰਨ ਜ਼ਹਿਰ ਪੂਰੇ ਸਰੀਰ 'ਚ ਤੇਜ਼ੀ ਨਾਲ ਫੈਲਦਾ ਹੈ | ਉਨ੍ਹਾਂ ਕਿਹਾ ਕਿ ਜ਼ਖ਼ਮ ਨੂੰ ਕੱਸ ਕੇ ਨਾ ਬੰਨ੍ਹੋ ਕਿਉਂਕਿ ਇਸ ਨਾਲ ਟਿਸ਼ੂ ਨੂੰ ਨੁਕਸਾਨ ਹੋ ਸਕਦਾ ਹੈ | ਕੱਟ ਵਾਲੀ ਥਾਂ ਨੂੰ ਸਾਫ਼ ਕੱਪੜੇ ਨਾਲ ਢੱਕੋਂ, ਸਪਲਿੰਟ ਦੀ ਮਦਦ ਨਾਲ ਸੱਪ ਦੇ ਡੰਗ ਵਾਲੀ ਥਾਂ ਨੂੰ ਸਥਿਰ ਰੱਖੋ | ਜਦੋਂ ਸੱਪ ਡੰਗਦਾ ਹੈ ਤਾਂ ਮੂੰਹ ਨਾਲ ਜ਼ਹਿਰ ਨੂੰ ਚੂਸਣ ਦੀ ਕੋਸ਼ਿਸ਼ ਨਾ ਕਰੋ | ਕੋਈ ਸਥਾਨਕ ਦਵਾਈ ਜਾਂ ਜੜੀ-ਬੂਟੀ ਨਾ ਲਗਾਓ, ਬਰਫ਼ ਤੇਲ ਜਾਂ ਗਰਮ ਪਾਣੀ ਦੀ ਵਰਤੋਂ ਨਾ ਕਰੋ | ਆਪਣੇ-ਆਪ ਦਵਾਈ ਨਾ ਲਓ ਤੇ ਘਰੇਲੂ ਇਲਾਜ 'ਚ ਸਮਾਂ ਬਰਬਾਦ ਨਾ ਕਰੋ ਜਿੰਨੀ ਜਲਦੀ ਹੋ ਸਕੇ ਵਿਅਕਤੀ ਨੂੰ ਨੇੜਲੇ ਹਸਪਤਾਲ ਲੈ ਜਾਓ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਨਾ ਤੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਮੈਡੀਕਲ ਐਮਰਜੈਂਸੀ ਲਈ 104 ਮੈਡੀਕਲ ਹੈਲਪ ਲਾਈਨ 'ਤੇ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਟੈਗੋਰ ਮਾਡਰਨ ਪਬਲਿਕ ਸਕੂਲ ਨੇ 31 ਸੋਨੇ ਦੇ ਤਗਮੇ ਜਿੱਤੇ <br/> ਅਗਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਵੱਲੋਂ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।