19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹੋਲੀ ਹਾਰਟ ਸਕੂਲ ਦੇ ਖਿਡਾਰੀਆਂ ਨੇ 58 ਤਗਮੇ ਜਿੱਤੇ <br/>

ਹੋਲੀ ਹਾਰਟ ਸਕੂਲ ਦੇ ਜੇਤੂ ਖਿਡਾਰੀ ਵਾਈਸ ਪਿ੍ੰਸੀਪਲ ਸ੍ਰੀਮਤੀ ਸ਼ਿਲਪਾ ਭੂਸਰੀ ਤੇ ਹੋਰ ਸਟਾਫ਼ ਦੇ ਨਾਲ | ਅਜੀਤ ਤਸਵੀਰ <br/> 21-09-2025
ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)- ਹੋਲੀ ਹਾਰਟ ਸਕੂਲ ਦੇ ਖਿਡਾਰੀਆਂ 69ਵੀਂ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 58 ਤਗਮੇ ਜਿੱਤ ਕੇ ਸਕੂਲ ਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਸ੍ਰੀਮਤੀ ਰਿਤੂ ਭੂਸਰੀ ਨੇ ਕਿਹਾ ਕਿ 2 ਦਿਨਾਂ ਚੱਲੇ ਇਹ ਅਥਲੈਟਿਕ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਸ਼ਾਨਦਾਰ ਜਿੱਤ ਹਾਸਲ ਕਰਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਪਣਾ ਸਥਾਨ ਪੱਕਾ ਕੀਤਾ | ਉਨ੍ਹਾਂ ਕਿਹਾ ਕਿ ਖੇਡ ਮੈਦਾਨ 'ਤੇ ਹਰ ਈਵੈਂਟ ਵਿਚ ਬੱਚਿਆਂ ਦੇ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ 'ਚ ਹੋਲੀ ਹਾਰਟ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 24 ਸੋਨੇ, 28 ਚਾਂਦੀ ਤੇ 6 ਕਾਂਸੇ ਦੇ ਤਗਮੇ ਆਪਣੇ ਨਾਮ ਕੀਤੇ | ਪਿੰ੍ਰਸੀਪਲ ਰਿਤੂ ਭੂਸਰੀ ਨੇ ਕਿਹਾ ਕਿ ਇਹ ਜਿੱਤ ਸਕੂਲ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ | ਕੋਚ ਦੀ ਕਠਨ ਟਰੇਨਿੰਗ, ਸਟਾਫ਼ ਦਾ ਸਹਿਯੋਗ ਤੇ ਬੱਚਿਆਂ ਦੀ ਲਗਨ ਨੇ ਇਹ ਜਿੱਤ ਸੰਭਵ ਬਣਾਈ |

ਪਿਛਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਦੇ ਵਿਦਿਆਰਥੀਆਂ ਨੇ ਸਫ਼ਾਈ ਪੰਦ੍ਹਰਵਾੜੇ 'ਚ ਦਿੱਤਾ ਜਾਗਰੂਕਤਾ ਦਾ ਸੰਦੇਸ਼ <br/> ਅਗਲੀ ਖ਼ਬਰ ਟੈਗੋਰ ਮਾਡਰਨ ਪਬਲਿਕ ਸਕੂਲ ਨੇ 31 ਸੋਨੇ ਦੇ ਤਗਮੇ ਜਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।