19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕੌਂਸਲਰ ਪੂਜਾ ਲੂਥਰਾ ਸਚਦੇਵਾ ਵਲੋਂ ਲੋਕ ਮਿਲਣੀ ਕੈਂਪ <br/>

ਕੌਂਸਲਰ ਪੂਜਾ ਲੂਥਰਾ ਸਚਦੇਵਾ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ | ਅਜੀਤ ਤਸਵੀਰ <br/> 21-09-2025
ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਕੌਂਸਲਰ ਪੂਜਾ ਲੂਥਰਾ ਸਚਦੇਵਾ ਨੇ ਆਪਣੇ ਦਫ਼ਤਰ ਵਿਖੇ ਲੋਕ ਮਿਲਣੀ ਕੈਂਪ ਲਗਾਇਆ | ਇਲਾਕੇ ਦੇ ਵੱਡੀ ਗਿਣਤੀ 'ਚ ਲੋਕ ਕੈਂਪ 'ਚ ਪਹੁੰਚੇ ਤੇ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ ਤੇ ਰੋਜ਼ਾਨਾ ਦੇ ਮਸਲੇ ਸਾਂਝੇ ਕੀਤੇ | ਕੌਂਸਲਰ ਪੂਜਾ ਲੂਥਰਾ ਨੇ ਲੋਕਾਂ ਦੀ ਗੱਲ ਗੰਭੀਰਤਾ ਨਾਲ ਸੁਣੀ ਤੇ ਮੌਕੇ 'ਤੇ ਹੀ ਵੱਧ ਤੋਂ ਵੱਧ ਸਮੱਸਿਆਵਾਂ ਦਾ ਹੱਲ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਸੁਣਨਾ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ | ਕੈਂਪ ਦੌਰਾਨ, ਵਸਨੀਕਾਂ ਨੇ ਸਫ਼ਾਈ, ਸੀਵਰੇਜ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਘਾਟ, ਟੁੱਟੀਆਂ ਸੜਕਾਂ ਤੇ ਕੁੱਝ ਇਲਾਕਿਆਂ 'ਚ ਸਟਰੀਟ ਲਾਈਟਾਂ ਦੀ ਘਾਟ ਵਰਗੇ ਮੁੱਦੇ ਉਠਾਏ | ਕੌਂਸਲਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਬੰਧਿਤ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ | ਪੂਜਾ ਲੂਥਰਾ ਨੇ ਜਨਤਾ ਨੂੰ ਭਰੋਸਾ ਦਿੱਤਾ ਕਿ ਉਹ ਇਲਾਕੇ ਵਿਚ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਵੇਗੀ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅਬੋਹਰ, ਬੱਲੂਆਣਾ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਬੈਠਕ <br/> ਅਗਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਦੇ ਵਿਦਿਆਰਥੀਆਂ ਨੇ ਸਫ਼ਾਈ ਪੰਦ੍ਹਰਵਾੜੇ 'ਚ ਦਿੱਤਾ ਜਾਗਰੂਕਤਾ ਦਾ ਸੰਦੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।