19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਇੱਕ ਰੋਜ਼ਾ ਐਨ.ਐੱਸ.ਐੱਸ. ਕੈਂਪ <br/>

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਕਾਲਜ ਦੀ ਸਫ਼ਾਈ ਕਰਦੀਆਂ ਹੋਈਆਂ ਵਿਦਿਆਰਥਣਾਂ | ਅਜੀਤ ਤਸਵੀਰ <br/> 21-09-2025
ਅਬੋਹਰ, 20 ਸਤੰਬਰ (ਵਿਵੇਕ ਹੂੜੀਆ)- ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਵਿਜੇ ਗਰੋਵਰ ਦੀ ਅਗਵਾਈ ਹੇਠ ਐਨ.ਐੱਸ.ਐੱਸ. ਇੰਚਾਰਜ ਮੈਡਮ ਸ਼ੀਬਾ, ਅਨਿਲ ਬਿਸ਼ਨੋਈ ਤੇ ਮੈਂਬਰ ਮੈਡਮ ਰੇਣੂ ਬਿਸ਼ਨੋਈ ਦੀ ਅਗਵਾਈ ਹੇਠ ਇੱਕ ਰੋਜ਼ਾ ਐਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਕੈਂਪ ਦਾ ਉਦੇਸ਼ ਵਿਦਿਆਰਥੀਆਂ ਵਿਚ ਸੇਵਾ, ਅਨੁਸ਼ਾਸਨ ਤੇ ਸਮਾਜ ਪ੍ਰਤੀ ਜਾਗਰੂਕਤਾ ਦੀ ਭਾਵਨਾ ਵਿਕਸਤ ਕਰਨਾ ਸੀ | ਪ੍ਰੋਗਰਾਮ ਦੇ ਮੁੱਖ ਮਹਿਮਾਨ ਸੰਜੀਵ ਭਾਰਦਵਾਜ ਸਨ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੀਵਨ ਜਨਮ (ਬੀ) ਤੋਂ ਮੌਤ (ਡੀ) ਤੱਕ ਦੀ ਯਾਤਰਾ ਹੈ ਤੇ ਇਨ੍ਹਾਂ ਦੋਵਾਂ ਦੇ ਵਿਚਕਾਰ ਸੀ ਯਾਨੀ ਚੋਣਾਂ ਜੀਵਨ ਦੀ ਦਿਸ਼ਾ ਤੇ ਸ਼ਖ਼ਸੀਅਤ ਨੂੰ ਨਿਰਧਾਰਿਤ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਇੱਕ ਚੰਗੀ ਸ਼ਖ਼ਸੀਅਤ ਬਣਾਉਣ ਲਈ ਵਿਅਕਤੀ ਨੂੰ ਆਪਣੇ ਵਿਚਾਰਾਂ, ਕੰਮਾਂ ਅਤੇ ਫ਼ੈਸਲਿਆਂ ਵਿਚ ਸੰਤੁਲਨ ਬਣਾਈ ਰੱਖਣਾ ਚਾਹੀਦਾ ਹੈ | ਸਕਾਰਾਤਮਿਕ ਸੋਚ, ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਸਹੀ ਚੋਣ ਇੱਕ ਮਜ਼ਬੂਤ ਸ਼ਖ਼ਸੀਅਤ ਦੇ ਲੱਛਣ ਹਨ | ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਸ਼ਖ਼ਸੀਅਤ ਨੂੰ ਇਸ ਤਰੀਕੇ ਨਾਲ ਸੁਧਾਰਨਾ ਚਾਹੀਦਾ ਹੈ ਕਿ ਇਹ ਸਮਾਜ ਲਈ ਪ੍ਰੇਰਨਾ ਬਣ ਸਕੇ | ਪ੍ਰੋਗਰਾਮ ਵਿਚ ਐਮ.ਐੱਡ. ਦੀ ਵਿਦਿਆਰਥਣ ਸ਼ਿਵੀ ਦਾ ਪੂਰਾ ਸਹਿਯੋਗ ਰਿਹਾ | ਇਸ ਤੋਂ ਇਲਾਵਾ ਮੈਡਮ ਜਤਿੰਦਰ ਕੌਰ ਨੇ ਕਲਾ ਦੀ ਮਹੱਤਤਾ 'ਤੇ ਚਾਨਣਾ ਪਾਇਆ | ਕੈਂਪ ਦੌਰਾਨ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਿਨ੍ਹਾਂ ਵਿਚ ਗੀਤ ਤੇ ਨਾਚ ਸ਼ਾਮਲ ਸਨ | ਇਨ੍ਹਾਂ ਪ੍ਰਦਰਸ਼ਨਾਂ ਨੇ ਨਾ ਸਿਰਫ਼ ਸਾਰਿਆਂ ਦਾ ਮਨੋਰੰਜਨ ਕੀਤਾ ਸਗੋਂ ਸਮਾਜ ਸੇਵਾ ਤੇ ਨੈਤਿਕ ਕਦਰਾਂ-ਕੀਮਤਾਂ ਦਾ ਸੰਦੇਸ਼ ਵੀ ਦਿੱਤਾ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਾਰਜਕਾਰੀ ਪਿ੍ੰਸੀਪਲ ਡਾ. ਵਿਜੇ ਗਰੋਵਰ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਨੂੰ ਸਮਾਜ ਨਾਲ ਜੋੜਨ ਤੇ ਸੇਵਾ ਦੀ ਭਾਵਨਾ ਵਿਕਸਤ ਕਰਨ ਦਾ ਇੱਕ ਵਧੀਆ ਤਰੀਕਾ ਹਨ | ਉਨ੍ਹਾਂ ਨੇ ਐਨ.ਐੱਸ.ਐੱਸ. ਇੰਚਾਰਜ ਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਇਹ ਇੱਕ ਰੋਜ਼ਾ ਕੈਂਪ ਵਿਦਿਆਰਥੀਆਂ ਲਈ ਇੱਕ ਜਾਣਕਾਰੀ ਭਰਪੂਰ, ਪ੍ਰੇਰਨਾਦਾਇਕ ਅਤੇ ਯਾਦਗਾਰੀ ਅਨੁਭਵ ਸਾਬਤ ਹੋਇਆ |

ਪਿਛਲੀ ਖ਼ਬਰ ਪੀ.ਐਮ. ਸ੍ਰੀ ਕੰਨਿਆ ਸਕੂਲ ਦੀ ਵਿਦਿਆਰਥਣ ਹਿਮਾਨੀ ਨੇ ਆਲ ਇੰਡੀਆ 'ਚ 2 ਪੁਰਸਕਾਰ ਪ੍ਰਾਪਤ ਕਰ ਕੇ ਰਚਿਆ ਇਤਿਹਾਸ <br/> ਅਗਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਮੋਟਰਸਾਈਕਲ ਸਵਾਰ ਵਿਅਕਤੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।