18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡੀ.ਏ.ਵੀ. ਐਜੂਕੇਸ਼ਨ ਕਾਲਜ ਵਿਖੇ ਮੋਕ ਟੈੱਸਟ ਕਰਵਾਇਆ

ਅਜੀਤ ਡੈਸਕ 21-09-2025

ਅਬੋਹਰ, 20 ਸਤੰਬਰ (ਵਿਵੇਕ ਹੂੜੀਆ)-ਡੀ.ਏ.ਵੀ. ਐਜੂਕੇਸ਼ਨ ਕਾਲਜ, ਅਬੋਹਰ ਵਿਖੇ ਡੀ.ਐਲ.ਐਡ. ਸੈਸ਼ਨ 2025-27 ਦੇ ਉਮੀਦਵਾਰਾਂ ਲਈ ਇੱਕ ਮੋਕ ਟੈੱਸਟ ਕਰਵਾਇਆ ਗਿਆ | ਇਸ ਟੈੱਸਟ ਦਾ ਉਦੇਸ਼ ਵਿਦਿਆਰਥੀਆਂ ਨੂੰ ਆਉਣ ਵਾਲੀ ਪ੍ਰਵੇਸ਼ ਪ੍ਰੀਖਿਆ ਦੇ ਫਾਰਮੈਟ ਤੇ ਪੱਧਰ ਤੋਂ ਜਾਣੂ ਕਰਵਾਉਣਾ ਤੇ ਉਨ੍ਹਾਂ ਨੂੰ ਬਿਹਤਰ ਤਿਆਰੀ ਲਈ ਉਤਸ਼ਾਹਿਤ ਕਰਨਾ ਸੀ | ਇਹ ਸਮਾਗਮ ਟੀ.ਈ.ਟੀ. ਬਜ਼ਰ ਅਕੈਡਮੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ ਤੇ ਅਕੈਡਮੀ ਦੁਆਰਾ ਪ੍ਰਸ਼ਨ ਪੱਤਰ ਵੀ ਤਿਆਰ ਕੀਤੇ ਗਏ ਸਨ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਵਿਜੇ ਗਰੋਵਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਮੋਕ ਟੈੱਸਟ ਕਾਲਜ ਇੰਚਾਰਜ ਮੈਡਮ ਗਗਨਦੀਪ ਕੌਰ ਤੇ ਮੈਡਮ ਪਰਲ ਨਾਰੰਗ ਦੀ ਅਗਵਾਈ ਹੇਠ ਕਰਵਾਇਆ ਗਿਆ | ਸਾਰੇ ਪ੍ਰੋਫੈਸਰਾਂ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਨਾਲ ਸਬੰਧਿਤ ਮਹੱਤਵਪੂਰਨ ਸੁਝਾਅ ਦਿੱਤੇ ਤੇ ਸਮਾਂ ਪ੍ਰਬੰਧਨ ਦੀ ਮਹੱਤਤਾ ਬਾਰੇ ਦੱਸਿਆ | ਪ੍ਰੋਗਰਾਮ ਦੇ ਅੰਤ ਵਿਚ, ਪਹਿਲੇ ਤੇ ਦੂਜੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਸਤਿਸੰਗ ਐਲੀਮੈਂਟਰੀ ਪ੍ਰਾਇਮਰੀ ਸਕੂਲ 'ਚ ਵਰਦੀਆਂ ਵੰਡੀਆਂ <br/> ਅਗਲੀ ਖ਼ਬਰ ਸਮਾਜ ਸੇਵੀ ਮੰਨੇ ਸੈਣੀ ਵਲੋਂ ਹੜ੍ਹ ਪੀੜਤਾਂ ਦੀ ਸੇਵਾ ਲਗਾਤਾਰ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।