28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮੀਂਹ ਤੇ ਹੜ੍ਹਾਂ ਕਾਰਨ ਸਬਜ਼ੀਆਂ ਤੇ ਫਲਾਂ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਅਜੀਤ ਡੈਸਕ 30-08-2025
ਅੰਮਿ੍ਤਸਰ, 29 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਪਹਾੜੀ ਇਲਾਕਿਆਂ 'ਚ ਲਗਾਤਾਰ ਮੀਂਹ ਪੈਣ ਕਾਰਨ ਸ਼ਹਿਰ 'ਚ ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ | ਹਿਮਾਚਲ ਪ੍ਰਦੇਸ਼, ਕਸ਼ਮੀਰ, ਉਤਰਾਖੰਡ ਅਤੇ ਮਹਾਰਾਸ਼ਟਰ ਤੋਂ ਫਲਾਂ ਅਤੇ ਸਬਜ਼ੀਆਂ ਦੀ ਸਪਲਾਈ ਘਟ ਗਈ ਹੈ, ਜਿਸ ਕਾਰਨ ਥੋਕ ਅਤੇ ਪ੍ਰਚੂਨ ਕੀਮਤਾਂ 'ਚ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ | ਅੰਮਿ੍ਤਸਰ ਦੀ ਪ੍ਰਮੁੱਖ ਵੱਲਾ ਮੰਡੀ 'ਚ ਮੀਂਹ ਅਤੇ ਆਵਾਜਾਈ ਦੇ ਰਸਤੇ ਵਿਘਨ ਪੈਣ ਕਾਰਨ ਪਿਛਲੇ ਇਕ ਹਫ਼ਤੇ 'ਚ ਥੋਕ ਕੀਮਤਾਂ 'ਚ 10 ਪ੍ਰਤੀਸ਼ਤ ਅਤੇ ਪ੍ਰਚੂਨ ਕੀਮਤਾਂ 'ਚ 30-40 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ | ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਟਮਾਟਰਾਂ ਦੀ ਕੀਮਤ 'ਚ ਵਾਧਾ ਹੋਇਆ ਹੈ |
ਦੁੱਗਣੀ ਤੋਂ ਵੀ ਵੱਧ ਕੀਮਤ 'ਤੇ ਵਿਕ ਰਹੀਆਂ ਹਨ ਚੀਜ਼ਾਂ
ਇਸੇ ਤਰ੍ਹਾਂ ਸ਼ਿਮਲਾ ਮਿਰਚ, ਬੈਂਗਣ, ਧਨੀਆ, ਫੁੱਲਗੋਬੀ, ਸੇਮ ਫਲੀ, ਕੱਦੂ ਅਤੇ ਹੋਰ ਸਬਜ਼ੀਆਂ ਦੀਆਂ ਕੀਮਤਾਂ 'ਚ ਵੀ ਵਾਧਾ ਹੋਇਆ ਹੈ | ਇਸਦੇ ਨਾਲ ਹੀ ਫਲਾਂ ਦੀਆਂ ਕੀਮਤਾਂ 'ਚ ਵੀ 10-25 ਪ੍ਰਤੀਸ਼ਤ ਵਾਧਾ ਹੋਇਆ ਹੈ | ਦੁਕਾਨਦਾਰਾਂ ਦਾ ਕਹਿਣਾ ਹੈ ਕਿ ਭਾਰੀ ਮੀਂਹ ਤੇ ਹੜ੍ਹ ਕਾਰਨ ਸਬਜ਼ੀਆਂ ਤੇ ਖਾਣ ਪੀਣ ਦੀਆਂ ਵਸਤੂਆਂ 'ਚ ਤੇਜੀ ਆ ਗਈ ਹੈ | ਕਿਸਾਨਾਂ ਨੂੰ ਇਸ ਦਾ ਸਭ ਤੋਂ ਵੱਡਾ ਨੁਕਸਾਨ ਹੋਇਆ ਹੈ | ਸਬਜ਼ੀਆਂ ਖੇਤਾਂ 'ਚ ਹੀ ਖ਼ਰਾਬ ਹੋ ਗਈ ਹੈ | ਦੁਕਾਨਦਾਰਾਂ ਨੂੰ ਅਗਲੇ 2 ਮਹੀਨੇ ਤੱਕ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ | ਦੂਜੇ ਪਾਸੇ ਖਾਣ ਪੀਣ ਦੀਆਂ ਹੋਰਨਾਂ ਵਸਤੂਆਂ ਦੀਆਂ ਕੀਮਤਾਂ 'ਚ ਵੀ ਵਾਧਾ ਹੋਣ ਕਾਰਨ ਆਮ ਲੋਕਾਂ ਦੀਆਂ ਜੇਬਾਂ 'ਤੇ ਇਸ ਦਾ ਭਾਰ ਪੈ ਰਿਹਾ ਹੈ | ਸੁੂਤਰਾਂ ਤੋਂ ਪਤਾ ਲੱਗਾ ਹੈ ਕਿ ਮੀਂਹ ਅਤੇ ਹੜ੍ਹ ਕਾਰਨ ਕਈ ਦੁਕਾਨਦਾਰਾਂ ਨੇ ਕਾਲਾਬਾਜ਼ਾਰੀ ਸ਼ੁਰੂ ਕਰਦੇ ਹੋਏ ਸਾਮਾਨ ਨੂੰ ਸਟੋਰ ਕਰਨਾ ਸ਼ੁਰੂ ਕਰ ਦਿੱਤਾ ਹੈ, ਤਾਂ ਜੋ ਬਾਅਦ 'ਚ ਵਸਤੂਆਂ ਨੂੰ ਜ਼ਿਆਦਾ ਭਾਅ 'ਚ ਵੇਚਿਆ ਜਾ ਸਕੇ |
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ 'ਕੌਮੀ ਖੇਡ ਦਿਵਸ' ਮੌਕੇ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਖਾਣ ਪੀਣ ਦੀਆਂ ਵਸਤੂਆਂ ਦੀ ਕਾਲਾਬਾਜ਼ਾਰੀ ਹੋਣ ਦਾ ਵੀ ਖਦਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।