28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਯਾਦਵਿੰਦਰਾ ਪਬਲਿਕ ਸਕੂਲ ਵਿਖੇ ਬੱਚਿਆਂ ਤੇ ਸਟਾਫ ਨੂੰ ਡੇਂਗੂ ਸੰਬੰਧੀ ਜਾਗਰੂਕ ਕੀਤਾ <br/>

ਅਜੀਤ ਡੈਸਕ 30-08-2025
ਸੁਲਤਾਨਵਿੰਡ, 26 ਅਗਸਤ (ਗੁਰਨਾਮ ਸਿੰਘ ਬੁੱਟਰ)-ਡੇਂਗੂ ਉੱਤੇ ਵਾਰ ਆਯੂਸ਼ਮਾਨ ਅਰੋਗਿਆ ਕੇਂਦਰ ਵਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਅੰਮਿ੍ਤਸਰ ਡਾ. ਕਿਰਨਦੀਪ ਕੌਰ ਦੀ ਅਗਵਾਈ ਹੇਠ ਗੁਰਦੇਵ ਸਿੰਘ ਸੁਪਰਵਾਈਜ਼ਰ ਤੇ ਕੁਲਦੀਪ ਸਿੰਘ ਵਲੋਂ 'ਡਰਾਈ ਡੇ ਫਰਾਈਡੇ' ਮੁਹਿੰਮ ਤਹਿਤ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਓ ਬਾਰੇ ਯਾਦਵਿੰਦਰਾ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਵਿਖੇ ਜਾਗਰੂਕ ਕੀਤਾ ਗਿਆ | ਇਸ ਦੌਰਾਨ ਡਾਕਟਰਾਂ ਦੀ ਟੀਮ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਬੁਖਾਰ ਹੁੰਦਾ ਹੈ ਤਾਂ ਸਰਕਾਰੀ ਹਸਪਤਾਲ ਤੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੀ ਖੂਨ ਦੀ ਜਾਂਚ ਕਰਵਾ ਕੇ ਦਵਾਈ ਲੈਣੀ ਚਾਹੀਦੀ ਹੈ ਜੋ ਸਿਹਤ ਵਿਭਾਗ ਵਲੋਂ ਮੁਫ਼ਤ ਮਿਲਦੀ ਹੈ | ਇਸ ਉਪਰਾਲੇ ਦੀ ਸਕੂਲ ਪਿ੍ੰ: ਯਾਦਵਿੰਦਰ ਸਿੰਘ ਵਲੋਂ ਸ਼ਲਾਘਾ ਕਰਦਿਆਂ ਡਾਕਟਰਾਂ ਦੀ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੁਹਿੰਮ ਵਿਚ ਕੁਲਦੀਪ ਸਿੰਘ, ਸਤਨਾਮ ਸਿੰਘ, ਵਰਿੰਦਰ ਸਿੰਘ ਅਤੇ ਸਮੂਹ ਸਕੂਲ ਸਟਾਫ ਸ਼ਾਮਿਲ ਸਨ |

ਪਿਛਲੀ ਖ਼ਬਰ 'ਵਰਸਿਟੀ ਦੇ 8 ਨਿਸ਼ਾਨੇਬਾਜ਼ਾਂ ਨੇ ਦੇਸ਼ ਲਈ ਜਿੱਤੇ 15 ਤਗਮੇ ਅਗਲੀ ਖ਼ਬਰ ਪਹਿਲੀ ਵਾਰ ਤੀਜੀ ਸਟੇਜ਼ ਦੀ ਓਵਰੀਅਨ ਕੈਂਸਰ ਤੋਂ ਪੀੜਤ 67 ਸਾਲਾ ਔਰਤ ਦਾ ਫੋਰਟਿਸ ਐਸਕਾਰਟ ਹਸਪਤਾਲ ਵਿਖ ਕੀਤਾ ਸਫਲ ਇਲਾਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।