28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪੀ. ਐੱਚ. ਡੀ. ਸੀ. ਸੀ. ਆਈ. ਦੇ 19ਵੇਂ ਪਾਈਟੈਕਸ ਦੀਆਂ ਤਿਆਰੀਆਂ ਸ਼ੁਰੂ

ਅਜੀਤ ਡੈਸਕ 30-08-2025
ਅੰਮਿ੍ਤਸਰ, 29 ਅਗਸਤ (ਸੁਰਿੰਦਰ ਕੋਛੜ)-ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਹਰ ਸਾਲ ਆਯੋਜਿਤ ਕੀਤੇ ਜਾਣ ਵਾਲੇ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਦੇ 19ਵੇਂ ਐਡੀਸ਼ਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਸੰਬਰ ਦੇ ਮਹੀਨੇ ਦੌਰਾਨ ਪਾਈਟੈਕਸ ਆਯੋਜਿਤ ਕੀਤਾ ਜਾਵੇਗਾ | ਪੀ. ਐੱਚ. ਡੀ. ਸੀ. ਸੀ. ਆਈ. ਪੰਜਾਬ ਚੈਪਟਰ ਦੇ ਚੇਅਰਮੈਨ ਕਰਨ ਗਿੱਲਹੋਤਰਾ ਦੀ ਅਗਵਾਈ ਹੇਠ ਚੈਂਬਰ ਦੇ ਇਕ ਵਫ਼ਦ ਨੇ ਇਨਵੈਸਟ ਪੰਜਾਬ ਚੰਡੀਗੜ੍ਹ ਵਿਖੇ ਸੂਬਾਈ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਉਦਯੋਗ ਅਤੇ ਵਣਜ ਸਕੱਤਰ ਕਮਲ ਕਿਸ਼ੋਰ ਯਾਦਵ, ਪੀ. ਐੱਚ. ਡੀ. ਵਲੋਂ ਚੈਂਬਰ ਦੇ ਰਿਜਨਲ ਡਾਇਰੈਕਟਰ ਭਾਰਤੀ ਸੂਦ ਅਤੇ ਰੈਜ਼ੀਡੈਂਟ ਐਗਜ਼ੀਕਿਊਟਿਵ ਪੁੰਨਿਆ ਭਾਟੀਆ ਵੀ ਮੌਜੂਦ ਰਹੇ | ਕਰਨ ਗਿੱਲਹੋਤਰਾ ਨੇ ਕੈਬਨਿਟ ਮੰਤਰੀ ਅਰੋੜਾ ਵਲੋਂ ਉਦਯੋਗਿਕ ਕਮੇਟੀਆਂ ਦੇ ਗਠਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਪੰਜਾਬ 'ਚ ਪਹਿਲੀ ਵਾਰ ਹੋਇਆ ਹੈ ਜਦੋਂ ਉਦਯੋਗਿਕ ਨੀਤੀ ਬਣਾਉਣ ਲਈ ਉਦਯੋਗਪਤੀਆਂ ਦੀ ਰਾਏ ਲਈ ਜਾ ਰਹੀ ਹੈ | ਗਿੱਲਹੋਤਰਾ ਨੇ ਉਦਯੋਗ ਮੰਤਰੀ ਨੂੰ ਪਾਈਟੈਕਸ ਅਤੇ ਚੈਂਬਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਲੱਖਾਂ ਲੋਕ ਇਸ ਪ੍ਰੋਗਰਾਮ 'ਚ ਸ਼ਾਮਿਲ ਹੁੰਦੇ ਹਨ ਅਤੇ ਕਾਰੋਬਾਰੀ ਆਪਣੇ ਨਵੇਂ ਉਤਪਾਦ ਲਾਂਚ ਕਰਦੇ ਹਨ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਉਦਯੋਗਪਤੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ 'ਚ ਲਗਾਤਾਰ ਕੰਮ ਕਰ ਰਹੀ ਹੈ, ਉੱਥੇ ਹੀ ਉਦਯੋਗਿਕ ਨੀਤੀ ਨੂੰ ਵੀ ਸਰਲ ਬਣਾਇਆ ਗਿਆ ਹੈ | ਜੋ ਉਦਯੋਗਪਤੀ ਪੰਜਾਬ 'ਚ ਆਪਣਾ ਕਾਰੋਬਾਰ ਵਧਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਹਰ ਤਰ੍ਹਾਂ ਦੀ ਕਲੀਅਰੈਂਸ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਉਹ ਖ਼ੁਦ ਇਸ ਵਾਰ ਇਸ ਪ੍ਰੋਗਰਾਮ 'ਚ ਸ਼ਾਮਿਲ ਹੋਣਗੇ ਅਤੇ ਉਨ੍ਹਾਂ ਦਾ
ਪਿਛਲੀ ਖ਼ਬਰ ਰਾਵੀ ਨੇ ਪਲਾਂ 'ਚ ਕੱਖੋਂ ਹੌਲੇ ਕੀਤੇ ਸਰਹੱਦੀ ਲੋਕ ਅਗਲੀ ਖ਼ਬਰ ਗੁਰੂ ਨਾਨਕ ਦੇਵ 'ਵਰਸਿਟੀ ਦੇ ਨਿਸ਼ਾਨੇਬਾਜ਼ਾਂ ਨੇ 16ਵੀਂ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ 'ਚ ਰਚਿਆ ਇਤਿਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।