27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ 'ਚ ਵਾਰ-ਵਾਰ ਹੜ੍ਹ ਆਉਣ ਦੇ ਕਾਰਨਾਂ ਦੀ ਜਾਂਚ ਕਰਕੇ ਸੱਚ ਸਾਹਮਣੇ ਲਿਆਂਦਾ ਜਾਵੇ : ਜਥੇਦਾਰ ਗੜਗੱਜ

ਅਜੀਤ ਡੈਸਕ 31-08-2025
ਅੰਮਿ੍ਤਸਰ, (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਅੰਦਰ ਮੌਜੂਦਾ ਹੜ੍ਹਾਂ ਦੀ ਸਥਿਤੀ ਵਿਚ ਪੰਜਾਬੀਆਂ, ਖਾਸਕਰ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਆਫ਼ਤ ਦੇ ਸਮੇਂ ਵਿਚ ਪੰਜਾਬ ਦੇ ਕਿਸੇ ਵੀ ਪਿੰਡ ਵਿਚ ਕੋਈ ਮੁਸੀਬਤ ਵਿਚ ਫਸਿਆ ਪੰਜਾਬੀ ਬਿਨਾਂ ਛੱਤ ਅਤੇ ਬਿਨਾਂ ਪਰਸ਼ਾਦੇ ਤੋਂ ਨਾ ਰਹੇ, ਪਸ਼ੂ ਚਾਰੇ ਤੋਂ ਬਿਨਾਂ ਭੁੱਖੇ ਨਾ ਰਹਿਣ | ਉਨ੍ਹਾਂ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਆਖਿਆ ਕਿ ਹੜ੍ਹ ਪੀੜਤ ਲੋਕਾਂ ਨੂੰ ਮਦਦ ਅਤੇ ਸਹਿਯੋਗ ਦੀ ਸਭ ਤੋਂ ਵੱਧ ਲੋੜ ਪਿੰਡਾਂ ਵਿਚੋਂ ਪਾਣੀ ਉਤਰ ਜਾਣ ਤੋਂ ਬਾਅਦ ਪਵੇਗੀ, ਇਸ ਲਈ ਬਾਅਦ ਵਿਚ ਪ੍ਰਭਾਵਿਤ ਲੋਕਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਹੜ੍ਹਾਂ ਦੀ ਮਾਰ ਹੈ ਅਤੇ ਪ੍ਰਭਾਵਿਤ ਇਲਾਕਿਆਂ ਦੇ ਪਿੰਡਾਂ ਵਿਚ ਪਾਣੀ ਲੋਕਾਂ ਦੇ ਘਰਾਂ ਵਿਚ ਵੜਿਆ ਹੈ, ਇਸ ਕਾਰਨ ਜਿੱਥੇ ਘਰਾਂ ਨੂੰ ਨੁਕਸਾਨ ਪੁੱਜਿਆ ਹੈ ਉੱਥੇ ਹੀ ਪਸ਼ੂ ਮਾਰੇ ਗਏ ਹਨ ਤੇ ਕਿਸਾਨਾਂ ਦੀਆਂ ਫ਼ਸਲਾਂ ਵੀ ਤਬਾਹ ਹੋ ਗਈਆਂ ਹਨ | ਉਨ੍ਹਾਂ ਸ਼੍ਰੋਮਣੀ ਕਮੇਟੀ ਸਮੇਤ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰ ਰਹੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਤੇ ਸ਼ਖ਼ਸੀਅਤਾਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਆਖਿਆ ਕਿ ਜਦੋਂ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਨਹੀਂ ਹੋ ਜਾਂਦੀਆਂ ਸੇਵਾ ਕਾਰਜ ਲਗਾਤਾਰ ਜਾਰੀ ਰੱਖੇ ਜਾਣ | ਜਥੇਦਾਰ ਗੜਗੱਜ ਨੇ ਕਿਹਾ ਕਿ ਵਾਰ-ਵਾਰ ਪੰਜਾਬ ਵਿਚ ਹੜ੍ਹ ਕਿਉਂ ਆ ਰਹੇ ਹਨ? ਇਸ ਦੇ ਕਾਰਨ ਸਾਹਮਣੇ ਆਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਵਾਸੀ ਸੁਚੇਤ ਹੋ ਕੇ ਅਗਾਂਹ ਵਾਸਤੇ ਸੁਰੱਖਿਆ ਦੇ ਪ੍ਰਬੰਧ ਪੁਖਤਾ ਕਰ ਸਕਣ |
ਪਿਛਲੀ ਖ਼ਬਰ ਅਜਨਾਲਾ ਅਤੇ ਰਮਦਾਸ ਖੇਤਰਾਂ 'ਚ ਹੜ੍ਹਾਂ ਕਾਰਨ ਤਬਾਹੀ ਲਗਾਤਾਰ ਜਾਰੀ ਅਗਲੀ ਖ਼ਬਰ ਹੜ੍ਹਾਂ ਦੇ ਪਾਣੀ 'ਚ ਡੁੱਬਣ ਨਾਲ ਗਰੀਬ ਪਰਿਵਾਰ ਦੇ ਨÏਜਵਾਨ ਪੁੱਤ ਦੀ ਮÏਤ •ਪਿਛਲੇ 3 ਦਿਨਾਂ ਤੋਂ ਲਾਪਤਾ ਸੀ •ਭਾਰਤੀ ਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।