ਵੇਰਕਾ, 19 ਸਤੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਵਲੋਂ ਵਾਰਡ ਨੰਬਰ 18 ਦੇ ਇਲਾਕੇ ਇੰਦਰਾ ਕਾਲੋਨੀ ਵੇਰਕਾ ਵਿਚ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਉਦਘਾਟਨ ਕੀਤਾ | ਇਸ ਉਪਰੰਤ ਉਨ੍ਹਾਂ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ | ਇੱਥੇ ਪਹੁੰਚਣ 'ਤੇ ਹਲਕਾ ਵਿਧਾਇਕਾ ਮੈਡਮ ਜੀਵਨਜੋਤ ਕੌਰ ਨੂੰ ਬਲਾਕ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਦੁਆਰਾ ਇਲਾਕਾ ਨਿਵਾਸੀਆਂ ਵਲੋਂ ਜੀ ਆਇਆਂ ਆਖਦਿਆਂ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪਾਰਟੀ ਵਲੰਟੀਅਰ ਤੇ ਇਲਾਕਾ ਨਿਵਾਸੀ ਮੌਜੂਦ ਸਨ |