28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਦਿਲਰਾਜ ਸਿੰਘ ਸਰਕਾਰੀਆ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਵਜੋਂ ਕੀਤਾ ਦਾਅਵਾ ਪੇਸ਼ <br/>

ਅਜੀਤ ਡੈਸਕ 20-09-2025
ਰਾਜਾਸਾਂਸੀ, 19 ਸਤੰਬਰ (ਹਰਦੀਪ ਸਿੰਘ ਖੀਵਾ)-ਕਾਂਗਰਸ ਪਾਰਟੀ ਦੇ ਮਿਹਨਤੀ, ਜੁਝਾਰੂ, ਮਿਲਣਸਾਰ ਅਤੇ ਅਗਾਂਹ ਵਧੂ ਸੋਚ ਦੇ ਮਾਲਕ ਨੌਜਵਾਨ ਆਗੂ ਦਿਲਰਾਜ ਸਿੰਘ ਸਰਕਾਰੀਆ ਵਲੋਂ ਜ਼ਿਲ੍ਹਾ ਦਿਹਾਤੀ ਕਾਂਗਰਸ ਅੰਮਿ੍ਤਸਰ ਦੇ (ਪ੍ਰਧਾਨ) ਵਜੋਂ ਦਾਅਵਾ ਕੀਤਾ ਗਿਆ ਹੈ | ਇਸ ਸੰਬੰਧੀ ਜਸਪਾਲ ਸਿੰਘ ਭੱਟੀ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਰਾਜਾਸਾਂਸੀ (ਸ਼ਹਿਰ) ਨੇ ਕਿਹਾ ਕਿ ਉਹ ਆਪਣੇ ਸਮੇਤ ਸਮੂਹ ਕਾਂਗਰਸ ਕਮੇਟੀ ਰਾਜਾਸਾਂਸੀ ਵਲੋਂ ਇਸ ਦਾਅਵੇ ਦਾ ਪੁਰਜ਼ੋਰ ਸਮਰਥਨ ਕਰਦੇ ਹਨ | ਉਨ੍ਹਾਂ ਕਿਹਾ ਕਿ ਉਹ ਕਾਂਗਰਸ ਹਾਈ ਕਮਾਂਡ ਨੂੰ ਅਪੀਲ ਕਰਦੇ ਹਨ ਕਿ ਦਿਲਰਾਜ ਸਿੰਘ ਸਰਕਾਰੀਆ, ਜਿਨ੍ਹਾਂ ਨੂੰ ਪਿੰਡ ਦੀ ਸਰਪੰਚੀ ਤੋਂ ਲੈ ਕੇ ਯੂਥ ਕਾਂਗਰਸ ਵਿਚ ਜ਼ਿਲ੍ਹਾ ਪ੍ਰਧਾਨ, ਲੋਕ ਸਭਾ ਪ੍ਰਧਾਨ, ਜਰਨਲ ਸਕੱਤਰ ਯੂਥ ਕਾਂਗਰਸ (ਪੰਜਾਬ), ਪੰਜਾਬ ਸਰਕਾਰ ਦੇ ਪੰਚਾਇਤੀ ਰਾਜ ਦੇ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਚੇਅਰਮੈਨ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਹਨ ਤੇ ਪੰਜਾਬ ਦੀ ਰਾਜਨੀਤੀ ਦਾ ਕਾਫੀ ਅਨੁਭਵ ਹੈ | ਇਹੋ ਜਿਹੇ ਨੌਜਵਾਨ ਆਗੂ ਨੂੰ ਜੇਕਰ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰਧਾਨ ਬਣਨ ਦਾ ਮੌਕਾ ਦੇਵੇਗੀ ਤਾਂ ਨੌਜਵਾਨਾਂ ਦਾ ਵਿਸ਼ਵਾਸ ਹੈ ਕਿ ਪਾਰਟੀ ਦਾ ਪੱਧਰ ਹੋਰ ਉੱਚਾ ਹੋਵੇਗਾ |

ਪਿਛਲੀ ਖ਼ਬਰ ਸ੍ਰੀ ਹਨੂੰਮਾਨ ਸੇਵਾ ਪਰਿਵਾਰ ਟਰੱਸਟ (ਰਜਿ.) ਵਲੋਂ ਮੈਡੀਕਲ ਚੈੱਕਅਪ ਕੈਂਪ ਕੱਲ੍ਹ <br/> ਅਗਲੀ ਖ਼ਬਰ ਕਾਂਗਰਸ ਸ਼ਹਿਰੀ ਪ੍ਰਧਾਨਗੀ ਲਈ ਮੈਦਾਨ ਵਿਚ ਨਿੱਤਰੇ ਦਿਨੇਸ਼ ਬੱਸੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।