28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਡੀ. ਟੀ. ਐੱਫ. ਵਲੋਂ ਕਿਰਤੀ ਕਿਸਾਨ ਯੂਨੀਅਨ ਨਾਲ ਮਿਲ ਕੇ ਸੰਗਰੂਰ 'ਚ ਸੂਬਾ ਪੱਧਰੀ ਧਰਨਾ 25 ਨੂੰ -ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਅਜੀਤ ਡੈਸਕ 20-09-2025
ਅੰਮਿ੍ਤਸਰ 19 ਸਤੰਬਰ, (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਅੰਮਿ੍ਤਸਰ (ਡੀ.ਟੀ. ਐੱਫ.) ਵਲੋਂ ਸੂਬਾ ਕਮੇਟੀ ਮੈਂਬਰ ਅਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਏ. ਡੀ. ਸੀ. ਰਾਹੀਂ ਮੁੱਖ ਮੰਤਰੀ ਪੰਜਾਬ ਵੱਲ ਮੰਗ ਪੱਤਰ ਭੇਜਿਆ ਗਿਆ | ਇਸ ਦੌਰਾਨ ਜ਼ਿਲ੍ਹਾ ਕਮੇਟੀ ਵਲੋਂ 25 ਸਤੰਬਰ ਨੂੰ ਕਿਰਤੀ ਕਿਸਾਨ ਯੂਨੀਅਨ ਅਤੇ ਡੀ.ਟੀ.ਐੱਫ. ਵਲੋਂ ਭਰਾਤਰੀ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਐੱਸ. ਐੱਸ. ਪੀ. ਦਫ਼ਤਰ ਸੰਗਰੂਰ ਵਿਖੇ ਸੂਬਾ ਪੱਧਰੀ ਧਰਨੇ 'ਚ ਜ਼ਿਲ੍ਹੇ ਤੋਂ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਜ਼ਮੀਨੀ ਪੱਧਰ 'ਤੇ ਲਾਮਬੰਦੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਗੁਰਦੇਵ ਸਿੰਘ, ਨਿਰਮਲ ਸਿੰਘ, ਪਰਮਿੰਦਰ ਸਿੰਘ, ਕੁਲਦੀਪ ਬਰਨਾਲੀ, ਨਵਤੇਜ ਸਿੰਘ, ਵਿਕਰਮਜੀਤ ਸਿੰਘ, ਰਾਜੇਸ਼ ਪਰਾਸ਼ਰ, ਹੀਰਾ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ ਅਦਲੀਵਾਲ ਹਾਜ਼ਰ ਸਨ |
ਪਿਛਲੀ ਖ਼ਬਰ ਐੱਮ. ਐੱਸ. ਸੀ. (ਗਣਿਤ) 'ਚ ਸਿਮਰਨਪ੍ਰੀਤ ਕੌਰ ਨੂੰ ਮਿਲਿਆ ਪਹਿਲਾ ਸਥਾਨ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਕਾਸ ਕੌਂਸਲ ਦੀ ਅਹਿਮ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।