16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਏ.ਯੂ.ਸੀ. ਟੀ. ਦੇ ਵਫ਼ਦ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਨਾਲ ਮੁਲਾਕਾਤ <br/>

ਅਜੀਤ ਡੈਸਕ 21-09-2025
ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਏ. ਯੂ. ਸੀ. ਟੀ. ਦੇ ਇਕ ਵਫਦ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਨਾਲ ਮੁਲਾਕਾਤ ਕੀਤੀ | ਇਸ ਵਫਦ ਵਿਚ ਪ੍ਰੋ. ਤਰੁਣ ਘਈ (ਪ੍ਰਧਾਨ), ਡਾ. ਜਸਪਾਲ ਸਿੰਘ (ਸੈਕਟਰੀ), ਡਾ. ਭੁਪਿੰਦਰ ਪਾਲ ਸਿੰਘ, ਡਾ. ਜਸਵਿੰਦਰ ਕੌਰ ਅਤੇ ਡਾ. ਮਨਮੀਤ ਕੌਰ ਸੋਢੀ ਸ਼ਾਮਿਲ ਸਨ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੇ 28.09.2022 ਨੂੰ ਯੂਜੀਸੀ ਦੀ 7ਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰ ਕੀਤਾ ਸੀ, ਪ੍ਰੰਤੂ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸੰਬੰਧਿਤ ਜ਼ਿਆਦਾਤਰ ਕਾਲਜਾਂ ਦੇ ਅਨਏਡਿਡ ਅਧਿਆਪਕਾਂ ਨੂੰ 7ਵਾਂ ਤਨਖਾਹ ਸਕੇਲ ਨਹੀਂ ਦਿੱਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਅਧਿਆਪਕਾਂ ਦੀਆਂ ਸੀ. ਏ. ਐੱਸ. ਪ੍ਰੋਮੋਸ਼ਨ ਫਾਈਲਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਕਾਲਜ ਪ੍ਰਬੰਧਨਾਂ ਵਲੋਂ ਕੀਤੀ ਜਾ ਰਹੀ ਜਾਣ-ਬੁੱਝ ਕੇ ਦੇਰੀ 'ਤੇ ਕਾਰਵਾਈ ਕੀਤੀ ਜਾਵੇ | ਕੁਝ ਸੰਬੰਧਿਤ ਕਾਲਜਾਂ ਵਿਚ ਯੂ. ਜੀ. ਸੀ. ਦੇ 2010 ਦੇ ਨਿਯਮਾਂ ਅਨੁਸਾਰ ਐਸੋਸੀਏਟ ਪ੍ਰੋਫੈਸਰ ਤੌਰ 'ਤੇ ਮਨਜ਼ੂਰ ਨਾ ਹੋਏ ਉਮੀਦਵਾਰ ਪਿ੍ੰਸੀਪਲਾਂ ਵਜੋਂ ਕੰਮ ਕਰ ਰਹੇ ਹਨ | ਏ. ਯੂ. ਸੀ. ਟੀ. ਵਲੋਂ ਇਸ ਸੰਬੰਧੀ ਸਾਰੇ ਸਬੂਤ ਪਹਿਲਾਂ ਹੀ ਯੂਨੀਵਰਸਿਟੀ ਨੂੰ ਸੌਂਪੇ ਜਾ ਚੁੱਕੇ ਹਨ | ਅਜਿਹੇ ਅਯੋਗ ਪਿ੍ੰਸੀਪਲਾਂ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ | ਉਨ੍ਹਾਂ ਦੱਸਿਆ ਕਿ ਡਾ. ਕਰਮਜੀਤ ਸਿੰਘ ਨੇ ਉਕਤ ਮੁੱਦਿਆ ਨੂੰ ਧਿਆਨ ਨਾਲ ਸੁਣਿਆ ਅਤੇ ਯਕੀਨ ਦਿਵਾਇਆ ਕਿ ਉਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ |

ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਬੂਥ ਲੈਵਲ ਅਫ਼ਸਰਾਂ ਲਈ ਇਕ ਸਿਖਲਾਈ ਸੈਸ਼ਨ ਕਰਵਾਇਆ ਅਗਲੀ ਖ਼ਬਰ ਏਸ਼ੀਆ-ਕੱਪ-ਬੰਗਲਾਦੇਸ਼ ਨੇ ਸ੍ਰੀਲੰਕਾ ਨੂੰ 4 ਵਿਕਟਾਂ ਨਾਲ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।