ਅੰਮਿ੍ਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਨੇ ਜ਼ਿਲ੍ਹਾ ਚੋਣ ਦਫ਼ਤਰ, ਅੰਮਿ੍ਤਸਰ ਦੀ ਨਿਗਰਾਨੀ ਹੇਠ ਬੂਥ ਲੈਵਲ ਅਫ਼ਸਰਾਂ (ਬੀ. ਐਲ. ਓ.) ਲਈ ਇਕ ਸਿਖਲਾਈ ਸੈਸ਼ਨ ਕਰਵਾਇਆ, ਇਹ ਸਿਖਲਾਈ ਆਉਣ ਵਾਲੀਆਂ ਚੋਣਾਂ ਦੀਆਂ ਚੱਲ ਰਹੀਆਂ ਤਿਆਰੀਆਂ ਦੇ ਹਿੱਸੇ ਵਜੋਂ ਅਤੇ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਸੀ | ਚੋਣ ਕਮਿਸ਼ਨ ਦੀ ਸਕੱਤਰ ਸ੍ਰੀਮਤੀ ਲਤਾ ਤਿ੍ਪਾਠੀ ਨੇ ਕੁਸ਼ਲ ਡੇਟਾ ਪ੍ਰਬੰਧਨ ਅਤੇ ਸ਼ਿਕਾਇਤ ਨਿਵਾਰਣ ਲਈ ਤਕਨਾਲੋਜੀ ਦੀ ਵਰਤੋਂ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਸੈਸ਼ਨ 'ਚ ਸੀਨੀਅਰ ਨਾਗਰਿਕਾਂ, ਅਪਾਹਜ ਵਿਅਕਤੀਆਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲਿਆਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ 'ਤੇ ਪਹੁੰਚਯੋਗਤਾ ਦੀ ਮਹੱਤਤਾ 'ਤੇ ਵੀ ਧਿਆਨ ਕੇਂਦਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਅਤੇ ਬੀ. ਐਲ. ਓਜ਼. ਦਾ ਨਿੱਘਾ ਸਵਾਗਤ ਕਰਦਿਆਂ ਲੋਕਤੰਤਰ ਨੂੰ ਮਜ਼ਬੂਤ ਕਰਨ 'ਚ ਵੋਟਰ ਜਾਗਰੂਕਤਾ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ ਅਤੇ ਚੋਣ ਪ੍ਰਕਿਰਿਆ 'ਚ ਪਾਰਦਰਸ਼ਤਾ ਲਿਆਉਣ 'ਚ ਚੋਣ ਕਮਿਸ਼ਨ ਦੇ ਯਤਨਾਂ ਦੀ ਸ਼ਲਾਘਾ ਕੀਤੀ¢ ਪ੍ਰੋਗਰਾਮ ਦੌਰਾਨ ਅਧਿਕਾਰੀਆਂ ਦੁਆਰਾ ਬੀ. ਐਲ. ਓਜ਼ ਦੇ ਸਵਾਲਾਂ ਦੇ ਜਵਾਬ ਦਿੱਤੇ ਭਾਗੀਦਾਰਾਂ ਨੇ ਸਿਖਲਾਈ ਲਈ ਧੰਨਵਾਦ ਪ੍ਰਗਟ ਕੀਤਾ ¢ ਇਸ ਮੌਕੇ ਡਾ. ਸਪਨਾ ਗੁਪਤਾ ਨੋਡਲ ਅਫਸਰ, ਸਵੀਪ ਗਤੀਵਿਧੀਆਂ ਅਤੇ ਡਾ. ਸਵੀਟੀ, ਮੁਖੀ, ਸਰੀਰਕ ਸਿੱਖਿਆ ਵਿਭਾਗ ਵੀ ਮÏਜੂਦ ਸਨ¢