ਅੰਮਿ੍ਤਸਰ, 20 ਸਤੰਬਰ (ਗਗਨਦੀਪ ਸ਼ਰਮਾ)-ਵਿਧਾਨ ਸਭ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਭੇਜੇ ਗਏ ਅਬਜਰਵਰ ਸਾਬਕਾ ਕੇਂਦਰੀ ਮੰਤਰੀ ਤੇ ਸਪੀਕਰ ਸੀ. ਪੀ. ਜੋਸ਼ੀ ਕੋਲ ਆਪਣੀ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੀ ਪ੍ਰਧਾਨਗੀ ਲਈ ਦਾਅਵੇਦਾਰੀ ਪੇਸ਼ ਕੀਤੀ ਅਤੇ ਨਾਲ ਇਹ ਸਪਸ਼ਟ ਵੀ ਕੀਤਾ ਕਿ ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਦਾ ਹਰ ਫ਼ੈਸਲਾ ਪ੍ਰਵਾਨ ਹੋਵੇਗਾ | ਸ: ਸੱਚਰ ਨੇ ਕਿਹਾ ਕਿ ਕਾਂਗਰਸ ਪਾਰਟੀ 'ਚ ਹਰੇਕ ਨੂੰ ਆਪਣਾ ਪੱਖ ਰੱਖਣ ਅਤੇ ਅਪਲਾਈ ਕਰਨ ਦਾ ਅਧਿਕਾਰ ਹੈ, ਅੰਤਿਮ ਫੈਸਲਾ ਹਾਈਕਮਾਂਡ ਦੇ ਹੱਥ ਹੁੰਦਾ ਹੈ |