ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪਿ੍ੰ: ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਈ ਘਨ੍ਹਈਆ ਦੀ ਸਾਲਾਨਾ ਬਰਸੀ ਨੂੰ ਮੁੱਖ ਰੱਖਦਿਆਂ ਹੋਇਆਂ ਮਲ੍ਹਮ ਪੱਟੀ ਦਿਵਸ ਮਨਾਇਆ ਗਿਆ | ਇਸ ਦੌਰਾਨ ਇਕ ਵਿਸ਼ੇਸ਼ ਲੈਕਚਰ ਕਰਵਾਇਆ ਜਿਸ 'ਚ ਧਰਮ ਅਧਿਐਨ ਵਿਭਾਗ ਦੇ ਪ੍ਰੋ: ਹਰਪ੍ਰੀਤ ਸਿੰਘ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ ਅਤੇ ਭਾਈ ਘਨ੍ਹੱਈਆ ਜੀ ਦੇ ਜੀਵਨ ਅਤੇ ਸ਼ਖ਼ਸੀਅਤ ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਦਿੱਤਾ | ਉਨ੍ਹਾਂ ਕਿਹਾ ਕਿ ਭਾਈ ਘਨ੍ਹੱਈਆ ਜੀ ਦੀ ਸ਼ਖਸੀਅਤ ਸੇਵਾ ਅਤੇ ਸਿਮਰਨ ਨਾਲ ਸਰਸ਼ਾਰ ਸੀ | ਇਸ ਦੇ ਨਾਲ ਹੀ ਕਾਲਜ ਦੇ ਐੱਨ. ਐੱਸ. ਐੱਸ. ਦੇ ਕੋਆਰਡੀਨੇਟਰ ਡਾ. ਰਣਦੀਪ ਕੌਰ ਅਤੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਦੇ ਸਹਿਯੋਗ ਨਾਲ ਕਾਲਜ ਵਿਖੇ ਬਲੱਡ ਗਰੁੱਪ ਟੈਸਟ ਕੈਂਪ ਵੀ ਲਗਾਇਆ ਗਿਆ, ਜਿਸ 'ਚ ਲਗਭਗ 300 ਦੇ ਕਰੀਬ ਵਿਦਿਆਰਥੀਆਂ ਨੇ ਆਪਣਾ ਬਲੱਡ ਗਰੁੱਪ ਚੈੱਕ ਕਰਵਾਇਆ | ਅਖੀਰ 'ਤੇ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਲੋਂ ਆਈ ਹੋਈ ਟੀਮ ਦਾ ਰਸਮੀਂ ਤੌਰ 'ਤੇ ਧੰਨਵਾਦ ਕਰਦਿਆਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਦੇ ਜੀਵਨ ਦੀਆਂ ਸਿੱਖਿਆਵਾਂ ਨੂੰ ਸਾਨੂੰ ਆਪਣੇ ਜੀਵਨ 'ਚ ਅਮਲੀ ਜਾਮਾ ਪਹਿਨਾਉਣਾ ਚਾਹੀਦਾ ਹੈ | ਸਟੇਜ ਸਕੱਤਰ ਦੀ ਭੂਮਿਕਾ ਪ੍ਰੋ: ਗੁਰਹੰਸ ਸਿੰਘ ਨੇ ਨਿਭਾਈ | ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |