16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅੰਮਿ੍ਤਸਰ ਕੈਮਿਸਟ ਐਸੋਸੀਏਸ਼ਨ (ਰਿਟੇਲ ਵਿੰਗ) ਨੇ ਬੈਠਕ ਕਰ ਕੇ ਨਵੇਂ ਜੀ. ਐੱਸ. ਟੀ. ਸੁਧਾਰ ਨੋਟੀਫਿਕੇਸ਼ਨ ਬਾਰੇ ਕੀਤੀ ਚਰਚਾ <br/>

ਅਜੀਤ ਡੈਸਕ 21-09-2025
ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਅੰਮਿ੍ਤਸਰ ਕੈਮਿਸਟ ਐਸੋਸੀਏਸ਼ਨ (ਰਿਟੇਲ ਵਿੰਗ) ਨੇ ਸੀ. ਏ. ਵਨਿਮਰ ਗੁਪਤਾ ਦੇ ਦਫ਼ਤਰ ਵਿਖੇ ਪ੍ਰਧਾਨ ਸੰਜੀਵ ਭਾਟੀਆ ਅਤੇ ਜਨਰਲ ਸਕੱਤਰ ਸੰਜੀਵ ਜੈਨ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਬੈਠਕ ਕੀਤੀ | ਇਸ ਬੈਠਕ 'ਚ 22 ਸਤੰਬਰ ਤੋਂ ਲਾਗੂ ਹੋਣ ਵਾਲੇ ਨਿਰੰਤਰ ਸਿੱਖਿਆ ਪ੍ਰੋਗਰਾਮਾਂ ਅਤੇ ਨਵੇਂ ਜੀ. ਐੱਸ. ਟੀ. ਸੁਧਾਰ ਨੋਟੀਫ਼ਿਕੇਸ਼ਨ ਬਾਰੇ ਚਰਚਾ ਕੀਤੀ ਗਈ | ਸੰਜੀਵ ਭਾਟੀਆ ਅਤੇ ਸੰਜੀਵ ਜੈਨ ਨੇ ਨਵੇਂ ਜੀ. ਐੱਸ. ਟੀ. ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਨੋਟੀਫ਼ਿਕੇਸ਼ਨ ਨੂੰ ਸਹੀ ਢੰਗ ਨਾਲ ਕਿਵੇਂ ਲਾਗੂ ਕਰਨਾ ਹੈ, ਜਿਸ ਨਾਲ ਨਾ ਸਿਰਫ਼ ਪ੍ਰਚੂਨ ਵਿਕ੍ਰੇਤਾਵਾਂ ਨੂੰ ਲਾਭ ਹੋਵੇਗਾ ਬਲਕਿ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ | ਇਸ ਮੌਕੇ 'ਤੇ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਸਮੇਂ-ਸਮੇਂ 'ਤੇ ਨਿਰੰਤਰ ਸਿੱਖਿਆ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਦਵਾਈ ਕਾਰੋਬਾਰੀਆਂ ਨੂੰ ਟੈਕਸ ਸੁਧਾਰਾਂ, ਡਰੱਗ ਲਾਇਸੈਂਸ ਨਵੀਨੀਕਰਨ, ਨਵੀਆਂ ਦਵਾਈ ਨੀਤੀਆਂ, ਡਿਜੀਟਲ ਲੈਣ-ਦੇਣ ਅਤੇ ਖਪਤਕਾਰ ਅਧਿਕਾਰਾਂ ਆਦਿ ਕਾਰੋਬਾਰ ਨਾਲ ਸੰਬੰਧਿਤ ਵਿਸ਼ਿਆਂ 'ਤੇ ਵੀ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ | ਬੈਠਕ 'ਚ ਅਮਨਦੀਪ, ਪਵਨ, ਸਿਮਰਨ, ਨਰਿੰਦਰ ਸ਼ਰਮਾ, ਮੇਜਰ ਸਿੰਘ, ਅਨਿਲ ਕੁਮਾਰ, ਕੁਲਦੀਪ ਸਿੰਘ ਅਤੇ ਹੋਰ ਮੈਂਬਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਅਲਵਰ (ਰਾਜਸਥਾਨ) ਦੀਆਂ ਸੰਗਤਾਂ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੂੰ ਨਕਦ ਰਾਸ਼ੀ ਅਤੇ ਰਾਹਤ ਸਮੱ... ਅਗਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਮਲ੍ਹਮ ਪੱਟੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।