16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅਲਵਰ (ਰਾਜਸਥਾਨ) ਦੀਆਂ ਸੰਗਤਾਂ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੂੰ ਨਕਦ ਰਾਸ਼ੀ ਅਤੇ ਰਾਹਤ ਸਮੱਗਰੀ ਭੇਟ <br/>

ਅਜੀਤ ਡੈਸਕ 21-09-2025
ਅੰਮਿ੍ਤਸਰ, 20 ਸਤੰਬਰ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗ ਲਈ ਬੀਤੇ ਦਿਨ ਅਲਵਰ (ਰਾਜਸਥਾਨ) ਦੀਆਂ ਸੰਗਤਾਂ ਵਲੋਂ ਨਕਦ ਰਾਸ਼ੀ, ਕਣਕ, ਆਟਾ, ਬਰਤਨ, ਕੱਪੜੇ ਅਤੇ ਹੋਰ ਲੋੜੀਂਦਾ ਸਾਮਾਨ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਗਿਆ | ਇਸ ਮੌਕੇ ਮੀਤ ਸਕੱਤਰ ਸੁਖਬੀਰ ਸਿੰਘ ਨੇ ਕਿਹਾ ਕਿ ਹੜ੍ਹ ਪੀੜਤਾਂ ਲਈ ਸ਼ੋ੍ਰਮਣੀ ਕਮੇਟੀ ਵਲੋਂ ਆਰੰਭੇ ਰਾਹਤ ਕਾਰਜਾਂ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡਾ ਸਹਿਯੋਗ ਕਰ ਰਹੀਆਂ ਹਨ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਲੋਂ ਰਾਹਤ ਸਮੱਗਰੀ ਲੈ ਕੇ ਪੁੱਜੇ ਰਾਜਸਥਾਨ ਦੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਬਲਵਿੰਦਰ ਸਿੰਘ, ਜਸਬੀਰ ਸਿੰਘ, ਹੈੱਡ ਪ੍ਰਚਾਰਕ ਗਿਆਨੀ ਜਗਦੇਵ ਸਿੰਘ, ਹਰਜਿੰਦਰ ਸਿੰਘ ਪੱਟੀ, ਯਾਦਵਿੰਦਰ ਸਿੰਘ ਸਮੇਤ ਅਲਵਰ ਦੀਆਂ ਸੰਗਤਾਂ 'ਚ ਸਲੋਕ ਸਿੰਘ, ਸਾਹੁਲ ਖਾਨ, ਮੁਖ਼ਤਿਆਰ, ਸੁਰਜੀਤ ਸਿੰਘ, ਮਨਜੀਤ ਸਿੰਘ, ਕਿਸ਼ਤ ਸਿੰਘ, ਗੁਰਮੀਤ ਸਿੰਘ, ਲਖਮੀਰ ਸਿੰਘ, ਰਾਜਿੰਦਰ ਸਿੰਘ, ਜਗਤਾਰ ਸਿੰਘ, ਅਮਰੀਕ ਸਿੰਘ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਅਗਸਤ ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਕੰਪਿਊਟਰ ਅਧਿਆਪਕਾਂ 'ਚ ਭਾਰੀ ਰੋਸ <br/> ਅਗਲੀ ਖ਼ਬਰ ਅੰਮਿ੍ਤਸਰ ਕੈਮਿਸਟ ਐਸੋਸੀਏਸ਼ਨ (ਰਿਟੇਲ ਵਿੰਗ) ਨੇ ਬੈਠਕ ਕਰ ਕੇ ਨਵੇਂ ਜੀ. ਐੱਸ. ਟੀ. ਸੁਧਾਰ ਨੋਟੀਫਿਕੇਸ਼ਨ ਬਾਰੇ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।