16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਆਂਗਣਵਾੜੀ ਵਰਕਰਾਂ, ਹੈਲਪਰਾਂ ਨੂੰ ਲੋੜਾਂ ਪੂਰੀਆਂ ਕਰਨ ਲਈ ਬਿਨਾਂ ਤਨਖ਼ਾਹ ਤੋਂ ਕਰਨਾ ਪੈ ਰਿਹਾ ਗੁਜ਼ਾਰਾ-ਆਂਗਣਵਾੜੀ ਯੂਨੀਅਨ ਆਗੂ <br/>

ਅਜੀਤ ਡੈਸਕ 21-09-2025
ਰਾਜਾਸਾਂਸੀ, 20 ਸਤੰਬਰ (ਹਰਦੀਪ ਸਿੰਘ ਖੀਵਾ)-ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਕਸਬਾ ਰਾਜਾਸਾਂਸੀ ਵਿਖੇ ਬਲਾਕ ਪ੍ਰਧਾਨ ਏਕਮਰੂਪ ਕੌਰ ਛੀਨਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਅਹਿਮ ਮੁੱਦਾ ਆਂਗਣਵਾੜੀ ਵਰਕਰਾਂ ਨੂੰ ਕੇਂਦਰ ਦਾ ਮਾਣ ਭੱਤਾ ਜੋ ਕਿ ਪਿਛਲੇ ਛੇ ਮਹੀਨਿਆਂ ਤੋਂ ਬਕਾਇਦਾ ਰਹਿ ਰਿਹਾ ਹੈ, ਬਾਰੇ ਗੱਲਬਾਤ ਕੀਤੀ ਗਈ | ਬਲਾਕ ਹਰਸ਼ਾ ਛੀਨਾ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੂੰ ਦੱਸਿਆ ਕਿ ਉਨ੍ਹਾਂ ਸਮੇਤ ਸੂਬੇ ਭਰ ਦੀਆਂ ਵਰਕਰਾਂ ਹੈਲਪਰਾਂ ਨੂੰ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਬਿਨਾਂ ਤਨਖ਼ਾਹ ਤੋਂ ਗੁਜ਼ਾਰਾ ਕਈ ਮੁਸ਼ਕਿਲ ਹਾਲਾਤਾਂ ਵਿਚ ਸਾਹਮਣਾ ਪੈ ਰਿਹਾ ਹੈ ਅਤੇ ਇਹ ਮੁਸ਼ਕਿਲ ਪੰਜਾਬ ਵਿਚ ਹੜ੍ਹ ਆਉਣ ਕਾਰਨ ਸੌ ਗੁਣਾਂ ਹੋਰ ਵਧ ਗਈ ਹੈ, ਕਿਉਂਕਿ ਪੰਜਾਬ ਵਿਚ ਬਹੁਤ ਸਾਰੇ ਪਿੰਡ ਇਸ ਮਾਰ ਹੇਠ ਆਏ ਹੋਣ ਕਾਰਨ ਇਸ ਤ੍ਰਾਸਦੀ ਨਾਲ ਜੂਝ ਰਹੇ ਹਨ, ਇਹ ਲਈ ਉਹ ਇਸ ਆਵਾਜ਼ ਨੂੰ ਸਰਕਾਰਾਂ ਦੇ ਧਿਆਨ ਵਿਚ ਲਿਆਉਣ | ਇਸ ਸੰਬੰਧੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਪੈਦਾ ਹੋਣ ਕਾਰਨ ਕਈ ਪਿੰਡਾਂ ਵਿਚ ਘਰ, ਪਰਿਵਾਰ ਦੇ ਜੀਅ, ਮਾਲ ਡੰਗਰ ਤੱਕ ਇਸ ਸੰਕਟ ਕਾਰਨ ਤਬਾਹ ਹੋ ਗਏ ਹਨ | ਲੋਕਾਂ ਕੋਲ ਰਹਿਣ ਲਈ ਸਿਰ 'ਤੇ ਛੱਤ ਤੱਕ ਨਹੀਂ ਬਚੀ ਉਨ੍ਹਾਂ 'ਚੋਂ ਆਂਗਣਵਾੜੀ ਵਰਕਰਾਂ ਵੀ ਇਕ ਹਨ ਜੋ ਕਿ ਉਸ ਪਿੰਡ ਵਿਚ ਰਹਿੰਦਿਆਂ ਹੋਇਆਂ ਇਸ ਤ੍ਰਾਸਦੀ ਨੂੰ ਹੰਢਾਉਂਦੇ ਹੋਏ, ਆਪਣੀ ਡਿਊਟੀ ਪ੍ਰਤੀ ਸੰਵੇਦਨਸ਼ੀਲ ਹੈ | ਉਨ੍ਹਾਂ ਕਿਹਾ ਕਿ ਲੋੜੀਂਦੀ ਕਾਰਵਾਈ ਕਰਨ ਲਈ ਜ਼ਿੰਮੇਵਾਰੀ ਨਾਲ ਹਰ ਘਰ ਵਿਚ ਜਾ ਕੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਦੇ ਹਰ ਨਿਰਦੇਸ਼ ਦੀ ਪਾਲਣਾ ਕਰਦੇ ਹੋਏ ਘਰਾਂ ਵਿਚ ਪਰਿਵਾਰ ਅਤੇ ਔਰਤਾਂ ਨੂੰ ਰਾਸ਼ਨ ਫਸਟ ਐਡ ਕਿੱਟ ਅਤੇ ਸੈਨੇਟਰੀ ਪੈਡ ਆਦਿ ਵਰਗੀਆਂ ਸਹੂਲਤਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ | ਪ੍ਰੰਤੂ ਫਿਰ ਵੀ ਪੰਜਾਬ ਸਰਕਾਰ ਉਸ ਦੀ ਅਣਥੱਕ ਮਿਹਨਤ ਅਤੇ ਲਗਨ ਨੂੰ ਅੱਖੋਂ ਪਰੋਖੇ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਵਲੋਂ ਮਿਲਣ ਵਾਲੀ ਰਾਸ਼ੀ (4500) ਛੇ ਮਹੀਨਿਆਂ ਤੋਂ ਰੋਕ ਕੇ ਬੈਠੀ ਹੈ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਬਿਨਾ ਤਨਖਾਹ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਮਜ਼ਬੂਰ ਹਨ ਅਤੇ ਇਸ ਮੁਸ਼ਕਿਲ ਦੀ ਘੜੀ ਵਿਚ ਉਹ ਇਕ-ਇਕ ਰੁਪਈਏ ਲਈ ਵੀ ਤਰਸ ਰਹੀਆਂ ਹਨ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ | ਪ੍ਰਧਾਨ ਛੀਨਾ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਜੇਕਰ ਸਰਕਾਰ ਅਤੇ ਵਿਭਾਗ ਨੇ 30 ਸਤੰਬਰ ਤੱਕ ਕੇਂਦਰ ਸ਼ੇਅਰ ਜਾਰੀ ਨਾ ਕੀਤਾ ਤਾਂ 1 ਅਕਤੂਬਰ ਨੂੰ ਪੂਰੇ ਪੰਜਾਬ ਵਿਚ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਅੱਗੇ ਵਿਸ਼ਾਲ ਰੂਪ ਵਿਚ ਉੱਚ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |

ਪਿਛਲੀ ਖ਼ਬਰ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਪੁਲਿਸ ਚੌਕੀ ਗਲਵੱਟੀ ਦੇ ਮੁਖੀ ਨਿਯੁਕਤ ਅਗਲੀ ਖ਼ਬਰ ਭਾਈ ਮੰਝ ਸਾਹਿਬ ਰੋਡ ਬਿਰਧ ਘਰ ਵਿਖੇ ਭਾਈ ਘਨ੍ਹੱਈਆ ਨੂੰ ਸਮਰਪਿਤ ਮਾਨਵ ਸੇਵਾ ਸਕੰਲਪ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।