ਖਡੂਰ ਸਾਹਿਬ, 29 ਅਗਸਤ (ਰਸ਼ਪਾਲ ਸਿੰਘ ਕੁਲਾਰ)-ਭਾਰਤੀ ਕਮਿਊਨਿਸਟ ਪਾਰਟੀ ਬਲਾਕ ਕਮੇਟੀ ਖਡੂਰ ਸਾਹਿਬ ਦੇ ਸਕੱਤਰ ਕਾ. ਗੁਰਦਿਆਲ ਸਿੰਘ ਖਡੂਰ ਸਾਹਿਬ ਤੇ ਮੀਤ ਸਕੱਤਰ ਬਲਦੇਵ ਸਿੰਘ ਧੂੰਦਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ 12 ਸਤੰਬਰ ਨੂੰ ਵਿਸ਼ਾਲ ਕਾਨਫਰੰਸ ਵੀ.ਆਈ.ਪੀ. ਬੈਕਿਊਟ ਹਾਲ ਨੇੜ੍ਹੇ ਨਿਰਮਲ ਆਸ਼ਰਮ ਖਡੂਰ ਸਹਿਬ ਵਿਖੇ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਰੈਲੀ ਨੂੰ ਸੰਬੋਧਨ ਕਰਨ ਲਈ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਤੇ ਜਨਰਲ ਸਕੱਤਰ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਪਿ੍ਥੀਪਾਲ ਸਿੰਘ ਮਾੜੀਮੇਘਾ, ਸਰਬ ਭਾਰਤ ਨੌਜਵਾਨ ਸਭਾ ਦੇ ਕੌਮੀ ਜਨਰਲ ਸਕੱਤਰ ਸੁਖਜਿੰਦਰ ਸਿੰਘ ਮਹੇਸ਼ਰੀ ਭਾਰਤੀ ਕਮਿਊਨਿਸਟ ਪਾਰਟੀ ਸੂਬਾ ਸਕੱਤਰੇਤ ਮੈਂਬਰ ਨਰਿੰਦਰ ਕੌਰ ਸੋਹਲ, ਬਲਕਾਰ ਸਿੰਘ ਵਲਟੋਹਾ ਸੂਬਾਈ ਪ੍ਰੈੱਸ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਦਵਿੰਦਰ ਕੁਮਾਰ ਸੋਹਲ ਆਦਿ ਆਗੂ ਪਹੁੰਚ ਰਹੇ ਹਨ | ਉਨ੍ਹਾਂ ਨਾਲ ਸੀਨੀਅਰ ਕਮਿਊਨਿਸਟ ਆਗੂ ਬਲਜੀਤ ਸਿੰਘ ਫਤਿਆਬਾਦ, ਮੇਜਰ ਸਿੰਘ ਦਾਰਾਪੁਰ, ਜਗੀਰ ਸਿੰਘ ਭਰੋਵਾਲ, ਰਜਿੰਦਰ ਸਿੰਘ ਰਾਜਾ ਬਾਣੀਆ, ਹਰਿੰਦਰ ਸਿੰਘ ਹੀਰੋ, ਬਲਵਿੰਦਰ ਸਿੰਘ ਖਡੂਰ ਸਾਹਿਬ, ਹੁਸਨਪ੍ਰੀਤ ਸਿੰਘ ਆਦਿ ਮੌਜੂਦ ਸਨ |