28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਝਬਾਲ ਨੇੜੇ ਸੜਕ ਕਿਨਾਰੇ ਸੁੱਟੀ ਨੌਜਵਾਨ ਦੀ ਲਾਸ਼ ਮਿਲੀ <br/>

ਮਿ੍ਤਕ ਗੁਰਪ੍ਰੀਤ ਸਿੰਘ ਗੋਪੀ ਦੀ ਫਾਈਲ ਫੋਟੋ | <br/> 30-08-2025
ਝਬਾਲ, 29 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਝਬਾਲ ਤੋਂ ਪਿੰਡ ਪੰਜਵੜ੍ਹ ਨੂੰ ਜਾਂਦੇ ਰਸਤੇ ਦੇ ਕਿਨਾਰੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਸੁੱਟੀ ਗੁਰਪ੍ਰੀਤ ਸਿੰਘ ਗੋਪੀ (30) ਪੁੱਤਰ ਜੋਗਿੰਦਰ ਸਿੰਘ ਵਾਸੀ ਮੂਸੇ ਦੀ ਲਾਸ਼ ਮਿਲੀ ਹੈ | ਜਿਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਡੂੰਘੇ ਫੱਟਾਂ ਦੇ ਨਿਸ਼ਾਨ ਪਏ ਹੋਏ ਸਨ | ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਝਬਾਲ ਨੇੜਿਓਾ ਪਿੰਡ ਪੰਜਵੜ ਨੂੰ ਜਾਂਦੇ ਰਸਤੇ 'ਤੇ ਬਣੇ ਪੁੱਲ ਨੇੜ੍ਹੇ ਇਕ ਨੌਜਵਾਨ ਦੀ ਲਾਸ਼ ਪਈ ਹੋਈ ਸੀ, ਜਿਸ ਨੇ ਹਰੀ ਚਿੱਟੀ ਧਾਰੀਆਂ ਵਾਲੀ ਕਮੀਜ਼ ਪਾਈ ਹੈ ਅਤੇ ਉਸ ਦੇ ਸਰੀਰ 'ਤੇ ਤੇਜਧਾਰ ਹਥਿਆਰਾਂ ਦੇ ਡੂੰਘੇ ਨਿਸ਼ਾਨ ਪਏ ਹੋਏ ਸਨ | ਮਿ੍ਤਕ ਨੌਜਵਾਨ ਦੇ ਗਲ ਵਿਚ ਰੱਸੀ ਬੰਨੀ ਹੋਈ ਸੀ | ਘਟਨਾ ਸਥਾਨ 'ਤੇ ਪੁਲਿਸ ਪਾਰਟੀ ਸਮੇਤ ਪੁੱਜੇ ਥਾਣਾ ਮੁਖੀ ਇੰਸਪੈਕਟਰ ਕਸ਼ਮੀਰ ਸਿੰਘ ਅਤੇ ਫੋਰੈਸਿਕ ਟੀਮਾਂ ਨੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਜੋਗਿਦਰ ਸਿੰਘ ਵਾਸੀ ਮੂਸੇ ਵਜੋਂ ਹੋਈ | ਇਸ ਸੰਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਨੇ ਡੇਢ ਕੁ ਸਾਲ ਪਹਿਲਾਂ ਪਿੰਡ ਦੀ ਇਕ ਲੜਕੀ ਨਾਲ ਪ੍ਰੇਮ ਵਿਆਹ ਕਰਵਾਇਆਂ ਸੀ | ਪਿਛਲੇ ਲੰਮੇ ਸਮੇਂ ਤੋਂ ਉਹ ਅੰਮਿ੍ਤਸਰ ਵਿਖੇ ਰਹਿ ਰਿਹਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਪਿੰਡ ਆਇਆ ਸੀ |

ਪਿਛਲੀ ਖ਼ਬਰ ਮਨਰੇਗਾ ਵਰਕਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ <br/> ਅਗਲੀ ਖ਼ਬਰ ਮਨਰੇਗਾ ਦਾ ਕੰਮ ਬੰਦ ਕਰਨ ਵਿਰੁੱਧ ਬਲਾਕ ਨੌਸ਼ਹਿਰਾ ਪੰਨੂਆਂ ਅੱਗੇ ਪੁਤਲਾ ਸਾੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।