ਪੱਟੀ, 29 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਪੈਨਸ਼ਨਰਜ ਐਂਡ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਹਫਤਾਵਾਰੀ ਮੀਟਿੰਗ ਸੰਬੰਧੀ ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦੇ ਹੋਏ ਜਨਰਲ ਸਕੱਤਰ ਜਗਤਾਰ ਸਿੰਘ ਆਸਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਮੁਤਾਬਕ ਡੀ.ਏ. ਦੀਆਂ ਕਿਸ਼ਤਾਂ ਅਤੇ ਉਨ੍ਹਾਂ ਦੇ ਬਕਾਏ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਤਿੰਨ ਮਹੀਨੇ ਦੇ ਅੰਦਰ-ਅੰਦਰ ਦਿੱਤੇ ਜਾਣ, 1.1.16 ਤੋਂ ਬਾਅਦ ਸੇਵਾ ਮੁਕਤ ਹੋਏ ਪੈਨਸ਼ਨਰਜ ਨੂੰ ਪੇ ਕਮਿਸ਼ਨ ਦੇ ਬਕਾਏ ਦੀਆਂ ਕਿਸ਼ਤਾਂ ਵੀ ਜਾਰੀ ਕੀਤੀਆਂ ਜਾਣ | ਪੰਜਾਬ ਸਰਕਾਰ ਸਪੀਕਿੰਗ ਆਰਡਰ ਜਾਰੀ ਕਰੇ | ਇਸ ਮੌਕੇ ਮੰਗਤ ਰਾਮ ਜੋਸ਼ੀ ਅਤੇ ਸੁਪਰਡੈਂਟ ਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਨੂੰ ਖੱਜਲ ਖਵਾਰ ਕਰ ਰਹੀ ਹੈ ਪੈਨਸ਼ਨਰ ਅਤੇ ਮੁਲਾਜ਼ਮ ਜ਼ਿਮਨੀ ਚੋਣਾਂ ਅਤੇ ਆਮ ਚੋਣਾਂ ਵਿਚ ਸਰਕਾਰ ਨੂੰ ਸਬਕ ਸਿਖਾਉਣਗੇ | ਜ਼ਿਲ੍ਹਾ ਸਕੱਤਰ ਸੱਤਪਾਲ ਸ਼ਰਮਾ ਅਤੇ ਸੁਪਰਡੈਂਟ ਮਲਕੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ | ਇਸ ਮੌਕੇ ਚਾਨਣ ਸਿੰਘ ਕੈਸ਼ੀਅਰ, ਗੋਪਾਲ ਸਿੰਘ, ਸਰਪ੍ਰਸਤ ਕੁਲਦੀਪ ਸਿੰਘ, ਦੀਪ ਸਿੰਘ, ਕਸ਼ਮੀਰ ਸਿੰਘ ਬੁਰਜ, ਨਿਰਮਲ ਸਿੰਘ, ਬਿਕਰਮ ਸਿੰਘ, ਦਰਸ਼ਨ ਸਿੰਘ, ਬੀਰ ਮਸੀਹ, ਸੁੱਖਾ ਸਿੰਘ, ਬਲਵੀਰ ਸਿੰਘ, ਚਰਨ ਸਿੰਘ, ਜਸਵੰਤ ਸਿੰਘ, ਅਵਤਾਰ ਸਿੰਘ, ਰਾਜ ਸਿੰਘ, ਨਰਾਇਣ ਸਿੰਘ, ਗੁਰਮੀਤ ਸਿੰਘ ਮਾਨ, ਅਨੋਕ ਸਿੰਘ, ਜਸਵਿੰਦਰ ਸਿੰਘ ਸਭਰਾ, ਗੁਰਦੀਪ ਸਿੰਘ ਪਟਵਾਰੀ ਆਦਿ ਹਾਜ਼ਰ ਸਨ |