28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਦਾਜ ਦੀ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ

ਅਜੀਤ ਡੈਸਕ 30-08-2025
ਤਰਨ ਤਾਰਨ, 29 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍੍ਰ੍ਰ੍ਰਫ਼ਤਾਰ ਕਰ ਲਿਆ ਹੈ | ਐੱਸ.ਐੱਸ.ਪੀ. ਤਰਨ ਤਾਰਨ ਕੋਲ ਦੀਪਤੀ ਪੁੱਤਰੀ ਭੁਪਿੰਦਰਪਾਲ ਵਾਸੀ ਪੱਟੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਦਾਜ ਦੀ ਖਾਤਰ ਉਸਦੇ ਪਤੀ ਰਾਹੁਲ ਖੰਨਾ ਪੁੱਤਰ ਕੁਲਦੀਪ ਖੰਨ, ਸਹੁਰਾ ਕੁਲਦੀਪ ਖੰਨਾ ਪੁੱਤਰ ਪੰਨਾ ਲਾਲ, ਰਾਮੇਸ਼ ਖੰਨਾ ਪਤਨੀ ਕੁਲਦੀਪ ਖੰਨਾ ਵਾਸੀਅਨ ਰੇਸ ਕੋਰਸ ਰੋਡ ਅੰਮਿ੍ਤਸਰ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦੇ ਹਨ | ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਪੱਟੀ ਲਵਕੇਸ਼ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ 'ਤੇ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ.ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਰਾਹੁਲ ਖੰਨਾ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਹੜ੍ਹ ਪੀੜ੍ਹਤ ਏਰੀਏ ਪਿੰਡ ਕਿੜੀਆਂ ਵਿਖੇ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਸਰਹੱਦੀ ਖੇਤਰ 'ਚ ਪਿੰਡ ਮੀਆਂਵਾਲਾ ਵਿਖੇ ਟੁੱਟੇ ਬੰਨ੍ਹ ਨੂੰ ਬੰਨ੍ਹਣ 'ਚ ਲੋਕ ਹੋਏ ਕਾਮਯਾਬ, ਪਾਣੀ ਦਾ ਪੱਧਰ ਹੋਰ ਵਧਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।