28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਅਕਾਲੀ ਦਲ ਨੂੰ ਛੱਡ ਕਈ ਪਰਿਵਾਰ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਹੋਏ ਕਾਂਗਰਸ 'ਚ ਸ਼ਾਮਿਲ <br/>

ਅਜੀਤ ਡੈਸਕ 30-08-2025
ਮੀਆਂਵਿੰਡ, 29 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਪਿਛਲੇ ਕੁਝ ਮਹੀਨਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਖੋਰਾ ਲਾਇਆ ਹੋਇਆ ਹੈ, ਪਾਰਟੀ ਦੇ ਕਈ ਆਗੂ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਕੀਤੇ ਜਾ ਚੁੱਕੇ ਹਨ | ਬੀਤੇ ਕੱਲ੍ਹ ਉਨ੍ਹਾਂ ਦੇ ਗ੍ਰਹਿ ਹੋਏ ਭਰਵੇਂ ਇਕੱਠ ਵਿਚ ਪਹੁੰਚੇ ਪਿੰਡ ਵੈਰੋਵਾਲ ਦੇ ਸਰਪੰਚ ਪਰਮਜੀਤ ਸਿੰਘ, ਸੋਨੂੰ ਗੁਲਾਲੀਪੁਰੀਆ ਅਤੇ ਸਾਬਕਾ ਸਰਪੰਚ ਸੁਖਦੇਵ ਸਿੰਘ ਦੀ ਪ੍ਰੇਰਨਾ ਸਦਕਾ ਅਕਾਲੀ ਦਲ ਬਾਦਲ ਨਾਲ ਸਬੰਧਿਤ ਮੈਂਬਰ ਕੁਲਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀ ਅਮਰੀਕ ਸਿੰਘ, ਨਿਰਮਲ ਸਿੰਘ ਯੂ.ਪੀ. ਵਾਲੇ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਸੁਖਚੈਨ ਸਿੰਘ ਠਰੂ, ਕੁਲਵੰਤ ਸਿੰਘ ਠਰੂ, ਗੁਰਦੇਵ ਸਿੰਘ ਫ਼ੌਜੀ, ਦਿਲਬਾਗ ਸਿੰਘ, ਗੁਰਸੇਵਕ ਸਿੰਘ, ਕਸ਼ਮੀਰ ਸਿੰਘ ਮੀਆਂਵਿੰਡੀਆ, ਨਿਸ਼ਾਨ ਸਿੰਘ ਜਾਮਾਰਾਈਏ, ਸਿਮਰਨਜੀਤ ਸਿੰਘ, ਸੁਖਦੇਵ ਸਿੰਘ ਕੋਕੀ, ਰਵਿੰਦਰਪਾਲ ਸਿੰਘ, ਸੁਖਚੈਨ ਸਿੰਘ, ਅੰਮਿ੍ਤਪਾਲ ਸਿੰਘ ਆਦਿ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਜਿੰਨ੍ਹਾਂ ਨੂੰ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਧੰਨਵਾਦੀ ਹਨ ਆਪਣੇ ਹਲਕਾ ਵਾਸੀਆਂ ਦੇ ਜੋ ਕਾਂਗਰਸ ਪਾਰਟੀ ਨੂੰ ਵੱਡਾ ਫ਼ਤਵਾ ਦੇ ਰਹੇ ਹਨ | ਇਸ ਮੌਕੇ ਬਲਾਕ ਜਲਾਲਾਬਾਦ ਦੇ ਪ੍ਰਧਾਨ ਸਾਬਕਾ ਸਰਪੰਚ ਦਲੇਰ ਸਿੰਘ ਸਰਲੀ, ਜਥੇਦਾਰ ਬਲਦੇਵ ਸਿੰਘ ਏਕਲਗੱਡਾ, ਓ.ਬੀ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਕੰਬੋਜ, ਸਾਬਕਾ ਸਰਪੰਚ ਮਾਸਟਰ ਅਮਰਜੀਤ ਸਿੰਘ ਨਾਗੋਕੇ, ਬਲਕਾਰ ਸਿੰਘ ਸੰਘਰਕੋਟ, ਜ਼ਿਲ੍ਹਾ ਕਿਸਾਨ ਵਿੰਗ ਦੇ ਪ੍ਰਧਾਨ ਗੁਰਦਿਆਲ ਸਿੰਘ ਕੰਗ, ਕੌਂਸਲਰ ਯੁਵਰਾਜ ਸਿੰਘ ਰਈਆ, ਪੀ.ਏ. ਜਗਦੀਪ ਸਿੰਘ ਮਾਨ, ਸਾਬਕਾ ਸਰਪੰਚ ਲਖਵਿੰਦਰ ਸਿੰਘ ਭਿੰਡਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਜਲਦ ਤੋਂ ਜਲਦ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਵੇ- ਜਲਾਲਉਸਮਾ, ਜਥੇਦਾਰ ਭਲਾਈਪੁਰ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਸਥਿਤੀ ਲਈ ਕੀਤੀ ਗਈ ਐਡਵਾਈਜ਼ਰੀ ਜਾਰੀ- ਡਿਪਟੀ ਕਮਿਸ਼ਨਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।