28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਿੰਡ ਮੱਜੂਪੁਰ ਵਿਖੇ ਸਾਬਕਾ ਸਰਪੰਚ ਸਮੇਤ ਸੈਂਕੜੇ ਲੋਕ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ <br/>

ਪਿੰਡ ਮੱਜੂਪੁਰ ਵਿਖੇ ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਨ ਮੌਕੇ ਉਮੀਦਵਾਰ ਹਰਜੀਤ ਸਿੰਘ ਸੰਧੂ ਅਤੇ ਹੋਰ ਆਗੂ | ਤਸਵੀਰ: ਸੁਖਦੇਵ ਸਿੰਘ <br/> 30-08-2025
ਝਬਾਲ, 29 ਅਗਸਤ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਮੱਜੂਪੁਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਤਰਨ ਤਾਰਨ ਤੋਂ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਨਿਵਾਸੀ ਸਾਬਕਾ ਸੈਨਿਕ ਸਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਸਰਪੰਚ ਸਮੇਤ ਸੈਂਕੜੇ ਲੋਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਣ ਵਾਲਿਆਂ ਵਿਚ ਸਾਬਕਾ ਸਰਪੰਚ ਜਗੀਰ ਸਿੰਘ, ਬਾਬਾ ਗੁਰਸੇਵਕ ਸਿੰਘ, ਸਾਬਕਾ ਪੰਚਾਇਤ ਮੈਂਬਰ ਰਸਾਲ ਸਿੰਘ, ਬਾਬਾ ਬਿਕਰਮਜੀਤ ਸਿੰਘ, ਬਾਬਾ ਮਲਕੀਤ ਸਿੰਘ, ਬਾਬਾ ਅਵਤਾਰ ਸਿੰਘ, ਸਰਵਨ ਸਿੰਘ, ਲਵਪ੍ਰੀਤ ਸਿੰਘ, ਜਸਵੰਤ ਸਿੰਘ ਨੂੰ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਵਲੋਂ ਪਾਰਟੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਹਲਾਤਾਂ 'ਤੇ ਵਿਸਥਾਰ ਨਾਲ ਗੱਲ ਕੀਤੀ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੀ ਸੱਤਾ 'ਤੇ ਆਈ ਆਮ ਆਦਮੀ ਪਾਰਟੀ ਤੋਂ ਇਲਾਵਾ ਪਿਛਲੀਆਂ ਸਿਆਸੀ ਪਾਰਟੀ ਕਾਂਗਰਸ, ਅਕਾਲੀ ਦਲ ਵਲੋਂ ਕੀਤੀ ਜਾਂਦੀ ਰਹੀ ਗੰਦੀ ਸਿਆਸਤ ਤੋਂ ਜਾਣੂ ਕਰਵਾਇਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਪਣੀ ਕੁਰਸੀ ਖਾਤਰ ਇਨ੍ਹਾਂ ਸਿਆਸੀ ਲੋਕਾਂ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਪਛਾੜ ਦਿੱਤਾ ਹੈ ਅਤੇ ਕਰਜੇ ਦੇ ਬੋਝ ਹੇਠ ਦਬਾਅ ਕੇ ਆਪਣੇ ਅਰਬਾਂ-ਖਰਬਾਂ ਦੇ ਕਾਰੋਬਾਰ ਖੜੇ ਕਰਕੇ ਲੋਕਾਂ ਦੀ ਆਰਥਿਕ ਸਥਿਤੀ ਅਤੇ ਹੋਂਦ ਨੂੰ ਖਤਰੇ ਵਿਚ ਪਾ ਦਿੱਤਾ ਹੈ | ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਿਸ ਦਿਨ ਪੰਜਾਬ ਦੇ ਲੋਕ ਦੁਬਾਰਾ ਰੰਗਲਾ ਪੰਜਾਬ ਨੂੰ ਦੇਖਣਗੇ, ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਪੰਜਾਬ ਦੇ ਹਾਲਾਤਾਂ ਨੂੰ ਸਹੀ ਕਰਨ ਦਾ ਜੋ ਸੁਪਨਾ ਲਿਆ ਹੈ, ਉਹ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਵੇਂ ਪਿੰਡ ਮੱਜੂਪੁਰ ਵਿਚ ਸੈਂਕੜੇ ਲੋਕਾਂ ਨੇ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਆ ਕੇ ਲੋਕਾਂ ਦੀ ਸੇਵਾ ਕਰਨ ਦਾ ਮਨ ਬਣਾਇਆ ਹੈ | ਇਸੇ ਤਰ੍ਹਾਂ ਤਰਨ ਤਾਰਨ ਜ਼ਿਲੇ੍ਹ ਦੇ ਬਾਕੀ ਪਿੰਡਾਂ ਵਿਚ ਵੀ ਭਾਜਪਾ ਦਾ ਬੋਲਬਾਲਾ ਹੋ ਰਿਹਾ ਹੈ ਅਤੇ ਇਵੇਂ ਹੀ ਸਾਰਾ ਪੰਜਾਬ ਭਾਜਪਾ ਨੂੰ ਸੱਤਾ 'ਤੇ ਬਿਠਾਉਣ ਲਈ ਉਤਾਵਲਾ ਹੈ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਐ?ਸ.ਸੀ. ਮੋਰਚਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ, ਮਾ. ਬਲਦੇਵ ਸਿੰਘ ਮੰਡ, ਘੁੱਲਾ ਸਿੰਘ, ਬਲਜਿੰਦਰ ਸਿੰਘ ਚੀਮਾ, ਗੁਰਮੁਖ ਸਿੰਘ ਸੰਧੂ ਮਹਾਂ ਰਾਸ਼ਟਰ ਵਾਲੇ, ਬਲਧੀਰ ਸਿੰਘ, ਨਵਪ੍ਰੀਤ ਸਿੰਘ ਛਾਪਾ ਅਤੇ ਹੋਰ ਵੀ ਪਾਰਟੀ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਔਰਤ ਨਾਲ ਕੁੱਟਮਾਰ ਕੀਤਾ ਜ਼ਖ਼ਮੀ, ਤਿੰਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੜ੍ਹ ਪੀੜਤਾਂ ਲਈ ਘਰੇਲੂ ਰਾਸ਼ਨ ਦੇ ਪੈਕੇਟ, ਫੀਡ ਤੇ ਚੋਕਰ ਦੇ ਟਰਾਲੇ ਲੈ ਕੇ ਪੰਹੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।