ਝਬਾਲ, 29 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਹੱਦੀ ਤੇ ਪੇਂਡੂ ਖੇਤਰ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਨਸ਼ੇ ਨਾਲ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਬਣਾਏ ਗਏ ਬਾਬਾ ਬੁੱਢਾ ੈਰੀਟੇਬਲ ਹਸਪਤਾਲ ਨੂੰ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਨਾਲ ਜੋੜ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਲਗਾਏ ਗਏ ਵਿਸ਼ਾਲ ਮੈਡੀਕਲ ਕੈਂਪ ਦਾ ਦੌਰਾਨ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇੱਥੇ ਜਲਦੀ ਹੀ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਭਰਤੀ ਕਰਕੇ ਬੰਦ ਪਈ ਅਲਟਰਾਸਾਊਾਡ ਮਸ਼ੀਨ ਚਾਲੂ ਕਰ ਦਿੱਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਹਸਪਤਾਲ ਅੰਦਰਲੀਆਂ ਘਾਟਾਂ ਨੂੰ ਪੂਰਾ ਕਰਨ ਲਈ ਮੰਗ ਪੱਤਰ ਵੀ ਦਿੱਤਾ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਸਪਤਾਲ 'ਚ ਇਨ੍ਹਾਂ ਘਾਟਾਂ ਨੂੰ ਤੁਰੰਤ ਦੂਰ ਕਰਕੇ ਇਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਦਿਵਾਏ ਵਿਸ਼ਵਾਸ ਲਈ ਧੰਨਵਾਦ ਕੀਤਾ | ਇਸ ਮੌਕੇ ਹਸਪਤਾਲ ਦੇ ਡਾਇਰੈਕਟਰ ਡਾ. ਗੁਰਲਾਲ ਸਿੰਘ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮੈਨੇਜ਼ਰ ਸਰਬਦਿਆਲ ਸਿੰਘ, ਡਾ. ਗੁਰਲਾਲ ਸਿੰਘ, ਡਾਇਰੈਕਟਰ ਦਲਜੀਤ ਸਿੰਘ ਐਮਾਂ, ਸੁਪਰਵਾਈਜ਼ਰ ਸੁਰਿੰਦਰ ਸਿੰਘ ਚੂਸਲੇਵੜ ਵਲੋਂ ਸੁਖਬੀਰ ਸਿੰਘ ਬਾਦਲ, ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ, ਡਾਕਟਰ ਏ.ਪੀ. ਸਿੰਘ ਅਤੇ ਕੰਚਨਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਤੋਂ ਆਏ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ | ਇਸ ਮੌਕੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲ, ਅਮਰਜੀਤ ਸਿੰਘ ਭਲਾਈਪੁਰ, ਸਰਪੰਚ ਮਨਜੀਤ ਕੌਰ ਬਾਠ, ਸਤਨਾਮ ਸਿੰਘ ਬਾਠ, ਜਨਰਲ ਸਕੱਤਰ ਇਕਬਾਲ ਸਿੰਘ ਸੰਧੂ, ਗੌਰਵਦੀਪ ਸਿੰਘ ਵਲਟੋਹਾ, ਪਰਮਜੀਤ ਸਿੰਘ ਮੁੰਡਾਪਿੰਡ, ਮਨਜਿੰਦਰ ਸਿੰਘ ਐਮਾ, ਪਰਮਜੀਤ ਸਿੰਘ ਗੱਗੋਬੂਹਾ, ਚੇਅਰਮੈਨ ਹਰਵੰਤ ਸਿੰਘ ਝਬਾਲ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਸਰਪੰਚ ਸੋਨੂੰ ਬਰਾੜ, ਵਰਿੰਦਰਜੀਤ ਸਿੰਘ ਹੀਰਾਪੁਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਕਸ਼ਮੀਰ ਸਿੰਘ ਗੰਡੀਵਿੰਡ, ਚੇਅਰਮੈਨ ਤੇਗਾ ਸਿੰਘ ਸੋਹਲ, ਪੂਰਨ ਸਿੰਘ ਝਬਾਲ, ਇੰਸਪੈਕਟਰ ਬਲਦੇਵ ਸਿੰਘ ਬੋਪਾਰਾਏ, ਮੀਤ ਮੈਨੇਜ਼ਰ ਗੁਰਜੀਤ ਸਿੰਘ, ਬਾਬਾ ਬਿਕਰਮਜੀਤ ਸਿੰਘ, ਜਸਪਾਲ ਸਿੰਘ ਨੌਸ਼ਹਿਰਾ, ਭੁਪਿੰਦਰਪਾਲ ਸਿੰਘ, ਡਾ. ਗੁਰਪ੍ਰੀਤ ਸਿੰਘ ਭੁੱਲਰ, ਡਾ. ਚੰਦਰ ਸ਼ੇਖਰ, ਡਾ. ਬਲਜੀਤ ਸਿੰਘ, ਦੰਦਾਂ ਦੇ ਮਾਹਿਰ ਡਾ. ਸੁਖਮਨਪ੍ਰੀਤ ਕੌਰ, ਕਰਨੈਲ ਸਿੰਘ ਮੀਆਂਪੁਰ, ਸੁਰਜੀਤ ਸਿੰਘ ਮੀਆਂਪੁਰ, ਸੁਖਰਾਜ ਸਿੰਘ ਕਾਲਾ, ਕੈਪਟਨ ਸਿੰਘ ਬਘਿਆੜੀ, ਮਨਜਿੰਦਰ ਸਿੰਘ ਬਘਿਆੜੀ ਆਦਿ ਹਾਜ਼ਰ ਸਨ |