05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪਿੰਡ ਪੰਜਵੜ ਵਿਖੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ 24 ਘੰਟਿਆਂ 'ਚ ਸੁਲਝਾਈ, 2 ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 31-08-2025
ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)-ਬੀਤੇ ਦਿਨੀਂ ਥਾਣਾ ਝਬਾਲ ਦੀ ਪੁਲਿਸ ਵਲੋਂ ਪਿੰਡ ਪੰਜਵੜ੍ਹ ਸੂਏ ਕੋਲੋਂ ਇਕ ਨੌਜਵਾਨ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ ਸੀ, ਜਿਸ ਨੂੰ ਕਤਲ ਕਰਕੇ ਸੂਏ ਦੇ ਨਜ਼ਦੀਕ ਸੁੱਟ ਦਿੱਤਾ ਗਿਆ | ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਪੁਲਿਸ ਵਲੋਂ 24 ਘੰਟਿਆਂ ਵਿਚ ਸੁਲਝਾਉਂਦਿਆਂ ਕਤਲ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿਚ ਸ਼ਾਮਿਲ ਬਾਕੀ ਵਿਅਕਤੀਆਂ ਦੀ ਭਾਲ ਜਾਰੀ ਹੈ | ਇਸ ਸੰਬੰਧੀ ਐ?ਸ.ਐ?ਸ.ਪੀ. ਦੀਪਕ ਪਾਰੀਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਝਬਾਲ ਦੀ ਪੁਲਿਸ ਨੂੰ ਲਖਵਿੰਦਰ ਕੌਰ ਪਤਨੀ ਜੋਗਿੰਦਰ ਸਿੰਘ ਵਾਸੀ ਮੂਸੇ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦਾ ਲੜਕਾ ਗੁਰਪ੍ਰੀਤ ਸਿੰਘ ਉਰਫ ਗੋਪੀ (26, ਜੋ ਕਿ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ | ਉਸ ਦਾ ਲੜਕਾ ਮਿਤੀ 29 ਅਗਸਤ ਨੂੰ ਆਪਣੀ ਮਿਹਨਤ ਮਜ਼ਦੂਰੀ ਕਰਕੇ ਘਰ ਵਾਪਸ ਆ ਰਿਹਾ ਸੀ ਤਾਂ ਉਸ ਦੇ ਲੜਕੇ ਗੁਰਪ੍ਰੀਤ ਸਿੰਘ ਦਾ ਪਿੰਡ ਪੰਜਵੜ ਸੂਏ ਨਜ਼ਦੀਕ ਅਮਰਜੋਤ ਸਿੰਘ ਪੁੱਤਰ ਸਾਹਿਬ ਸਿੰਘ, ਗੁਰਜੰਟ ਸਿੰਘ ਪੁੱਤਰ ਪੋਲਾ ਸਿੰਘ ਵਾਸੀਆਨ ਪਿੰਡ ਮੂਸੇ ਕਲਾਂ, ਗੁਰਬੀਰ ਸਿੰਘ ਉਰਫ ਗੋਰਾ ਪੁੱਤਰ ਅੰਗਰੇਜ਼ ਸਿੰਘ ਵਾਸੀ ਭੁੱਚਰ ਕਲਾਂ ਅਤੇ ਕੁਝ ਹੋਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ, ਜਿਸ 'ਤੇ ਥਾਣਾ ਝਬਾਲ ਦੀ ਪੁਲਿਸ ਵਲੋਂ ਕਾਤਲਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾ ਕੇ ਭਾਲ ਕਰਨੀ ਸ਼ੁਰੂ ਕਰ ਦਿੱਤੀ ਗਈ, ਜਿਸ 'ਤੇ ਤਰਨ ਤਾਰਨ ਪੁਲਿਸ ਨੂੰ ਹਿਊਮਨ ਇੰਟੈਲੀਜੈਂਸ ਅਤੇ ਤਕਨੀਕੀ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਉਕਤ ਮਾਮਲੇ ਵਿਚ ਜਿੰਨਾਂ ਵਿਅਕਤੀਆਂ ਵਲੋਂ ਮਿ੍ਤਕ ਗੁਰਪ੍ਰੀਤ ਸਿੰਘ ਦਾ ਕਤਲ ਕੀਤਾ ਗਿਆ ਹੈ, ਉਨ੍ਹਾਂ ਵਿਚੋਂ ਇਕ ਵਿਅਕਤੀ ਗੁਰਜੰਟ ਸਿੰਘ ਪੁੱਤਰ ਪੋਲਾ ਸਿੰਘ ਵਾਸੀ ਮੂਸੇ ਕਲਾਂ ਜੋ ਕਿ ਪਿੰਡ ਮੂਸੇ ਕਲਾਂ ਵਿਚ ਹੀ ਪੈਦਲ ਘੁੰਮ ਰਿਹਾ ਹੈ, ਜਿਸ 'ਤੇ ਥਾਣਾ ਝਬਾਲ ਦੀ ਪੁਲਿਸ ਟੀਮ ਨੇ ਪਿੰਡ ਮੂਸੇ ਕਲਾਂ ਤੋਂ ਗੁਰਜੰਟ ਸਿੰਘ ਉਕਤ ਨੂੰ ਵਿਅਕਤੀ ਨੂੰ ਕਾਬੂ ਕਰਕੇ ਪੁੱਛਗਿੱਛ ਅਮਲ ਵਿਚ ਲਿਆਂਦੀ ਗਈ | ਪੁਲਿਸ ਵਲੋਂ ਕੀਤੀ ਪੁੱਛਗਿੱਛ ਦੌਰਾਨ ਫੜੇ ਗਏ ਵਿਅਕਤੀ ਨੇ ਦੱਸਿਆ ਕਿ ਅਸੀਂ ਹੀ ਮਿ੍ਤਕ ਗੁਰਪ੍ਰੀਤ ਸਿੰਘ ਉਰਫ ਗੋਪੀ ਦਾ ਕਤਲ ਕੀਤਾ ਹੈ ਅਤੇ ਇਹ ਕਤਲ ਅਸੀਂ ਆਪਣੇ ਤਾਏ ਸਾਹਿਬ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਮੂਸੇ ਕਲਾਂ ਦੇ ਕਹਿਣ 'ਤੇ ਕੀਤਾ ਹੈ, ਜਿਸ 'ਤੇ ਥਾਣਾ ਝਬਾਲ ਦੀ ਪੁਲਿਸ ਨੇ ਸਾਹਿਬ ਸਿੰਘ ਨੂੰ ਇਸ ਵਿਚ ਨਾਮਜ਼ਦ ਕਰਕੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ | ਇਸ ਤੋਂ ਬਾਅਦ ਥਾਣਾ ਝਬਾਲ ਦੀ ਪੁਲਿਸ ਟੀਮ ਨੇ ਪਿੰਡ ਮੂਸੇ ਕਲਾਂ ਤੋਂ ਹੀ ਸਾਹਿਬ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਮੂਸੇ ਕਲਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ | ਪੁੱਛਗਿੱਛ ਦੌਰਾਨ ਸਾਹਿਬ ਸਿੰਘ ਨੇ ਦੱਸਿਆ ਕਿ ਅਸੀਂ ਹੀ ਗੁਰਪ੍ਰੀਤ ਸਿੰਘ ਦਾ ਕਤਲ ਕੀਤਾ ਹੈ | ਐ?ਸ.ਐ?ਸ.ਪੀ. ਨੇ ਦੱਸਿਆ ਕਿ ਇਸ ਕਤਲ ਦੀ ਵਜ਼੍ਹਾ ਰੰਜਿਸ਼ ਇਹ ਹੈ ਕਿ ਮਿ੍ਤਕ ਗੁਰਪ੍ਰੀਤ ਸਿੰਘ ਨੇ ਸਾਹਿਬ ਸਿੰਘ ਦੀ ਲੜਕੀ ਦਾ ਪ੍ਰੇਮ ਸੰਬੰਧ ਸਨ ਅਤੇ ਗੁਰਪ੍ਰੀਤ ਸਿੰਘ ਨੇ ਸਾਹਿਬ ਸਿੰਘ ਦੀ ਲੜਕੀ ਨਾਲ ਭੱਜ ਕੇ ਵਿਆਹ ਕਰਵਾਇਆ ਸੀ ਅਤੇ ਇਨ੍ਹਾਂ ਦਾ ਆਪਸੀ ਅਣਬਣ ਰਹਿੰਦੀ ਸੀ, ਪਹਿਲਾਂ ਵੀ ਲੜਾਈ ਝਗੜਾ ਹੁੰਦਾ ਰਹਿੰਦਾ ਸੀ | ਇਸ ਮਾਮਲੇ ਨੂੰ ਤਰਨ ਤਾਰਨ ਪੁਲਿਸ ਨੇ 24 ਘੰਟਿਆਂ ਵਿਚ ਹੱਲ ਕਰਕੇ 2 ਮੁੱਖ ਵਿਅਕਤੀਆਂ ਨੂੰ ਗਿ੍ਫਤਾਰ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਨਾਮਜ਼ਦ ਅਮਰਜੋਤ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਮੂਸੇ ਕਲਾਂ ਥਾਣਾ ਝਬਾਲ, ਗੁਰਬੀਰ ਸਿੰਘ ਉਰਫ ਗੋਰਾ ਪੁੱਤਰ ਅੰਗਰੇਜ਼ ਸਿੰਘ ਵਾਸੀ ਭੁੱਚਰ ਕਲਾਂ ਪੁਲਿਸ

ਪਿਛਲੀ ਖ਼ਬਰ ਸਰਕਾਰ ਜਲਦ ਤੋਂ ਜਲਦ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ - ਕਾਂਗਰਸੀ ਆਗੂ <br/> ਅਗਲੀ ਖ਼ਬਰ ਅਮਨ ਅਰੋੜਾ, ਭੁੱਲਰ ਅਤੇ ਈ.ਟੀ.ਓ. ਵਲੋਂ ਹਰੀਕੇ ਹਥਾੜ ਖੇਤਰ ਅਤੇ ਪਿੰਡ ਮਰੜ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।