05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤਰਨ ਤਾਰਨ ਪਹੁੰਚੇ <br/>

ਅਜੀਤ ਡੈਸਕ 31-08-2025
ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਜ਼ਿਲ੍ਹਾ ਤਰਨ ਤਾਰਨ ਦੇ ਦੌਰੇ 'ਤੇ ਪਹੁੰਚੇ | ਇਸ ਦੌਰਾਨ ਉਹ ਗੁਰਦੁਆਰਾ ਸ੍ਰੀ ਢਾਬਸਰ ਸਾਹਿਬ ਪਿੰਡ ਪੱਧਰੀ ਵਿਖੇ ਨਤਮਸਤਕ ਹੋਏ | ਉਨ੍ਹਾਂ ਨੇ ਬਾਬਾ ਪਿਆਰਾ ਸਿੰਘ ਜੀ ਸ਼ਹੀਦ ਦੀ ਪਤਨੀ ਬੀਬੀ ਸੁਰਜੀਤ ਕੌਰ ਦੇ ਦਰਸ਼ਨ ਕਰਨ ਦਾ ਸੁਭਾਗ ਸਮਾਂ ਵੀ ਪ੍ਰਾਪਤ ਕੀਤਾ | ਇਸ ਮੌਕੇ ਹਲਕੇ ਦੇ ਪਿੰਡਾਂ ਦੇ ਸਰਪੰਚਾਂ ਨਾਲ ਕੈਬਨਿਟ ਮੰਤਰੀ ਨੇ ਮੁਲਾਕਾਤ ਕਰਕੇ ਇਲਾਕੇ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਹਾਸਲ ਕੀਤੀ | ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਭਰੋਸਾ ਦਿਵਾਇਆ ਕਿ ਇਲਾਕੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪ੍ਰਾਥਮਿਕਤਾ ਦੇ ਆਧਾਰ 'ਤੇ ਜਲਦ ਹੀ ਹੱਲ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸੁੱਖ-ਸੁਵਿਧਾਵਾਂ ਲਈ ਵਚਨਬੱਧ ਹੈ ਅਤੇ ਪਿੰਡਾਂ ਦੀ ਵਿਕਾਸ ਯਾਤਰਾ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਹੀ ਸਰਕਾਰ ਦਾ ਮੁੱਖ ਟੀਚਾ ਹੈ |

ਪਿਛਲੀ ਖ਼ਬਰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਸਹੁਰੇ ਪਰਿਵਾਰ ਦੇ 4 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਰਕਾਰ ਜਲਦ ਤੋਂ ਜਲਦ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ - ਕਾਂਗਰਸੀ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।