05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਦਹੇਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਸਹੁਰੇ ਪਰਿਵਾਰ ਦੇ 4 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 31-08-2025
ਤਰਨ ਤਾਰਨ, 30 ਅਗਸਤ (ਪਰਮਜੀਤ ਜੋਸ਼ੀ)-ਥਾਣਾ ਸਰਹਾਲੀ ਦੀ ਪੁਲਿਸ ਵਲੋਂ ਵਿਆਹੁਤਾ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਸੁਖਦੇਵ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਢੋਟੀਆਂ ਨੇ ਦੱਸਿਆ ਕਿ ਉਸ ਦੀ ਲੜਕੀ ਰਵਿੰਦਰ ਕੌਰ ਦੇ ਸਹੁਰਾ ਪਰਿਵਾਰ ਵਿਚੋਂ ਰਵਿੰਦਰਪਾਲ ਸਿੰਘ ਪੁੱਤਰ ਗੁਰਮੀਤ ਸਿੰਘ, ਰਾਜਬੀਰ ਸਿੰਘ ਪੁੱਤਰ ਗੁਰਬਚਨ ਸਿੰਘ, ਦਵਿੰਦਰਪਾਲ ਸਿੰਘ ਪੁੱਤਰ ਗੁਰਮੀਤ ਸਿੰਘ, ਹਰਜਿੰਦਰ ਕੌਰ ਪਤਨੀ ਗੁਰਮੀਤ ਸਿੰਘ ਸਾਰੇ ਵਾਸੀਆਨ ਜਾਮਾਰਾਏ, ਉਸ ਦੀ ਲੜਕੀ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਦੇ ਹਨ ਅਤੇ ਉਸ ਨੂੰ ਮਾਨਸਿਕ ਪ੍ਰੇਸ਼ਾਨ ਕਰਦੇ ਹਨ | ਇਸ ਸੰਬੰਧੀ ਉਪ ਪੁਲਿਸ ਕਪਤਾਨ ਪੁਲਿਸ ਸਬ ਡਵੀਜ਼ਨ ਪੱਟੀ ਲਵਕੇਸ ਵਲੋਂ ਜਾਂਚ ਕਰਨ ਉਪਰੰਤ ਐਸ.ਐਸ.ਪੀ. ਦੇ ਹੁਕਮਾਂ 'ਤੇ ਥਾਣਾ ਸਰਹਾਲੀ ਦੀ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਭਾਈ ਮਨਜੀਤ ਸਿੰਘ ਵਲੋਂ ਸਰਹੱਦੀ ਪਿੰਡ ਮਹਿੰਦੀਪੁਰ ਦੇ ਧੁੱਸੀ ਬੰਨ੍ਹ ਦਾ ਦੌਰਾ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤਰਨ ਤਾਰਨ ਪਹੁੰਚੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।