05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਪ੍ਰਭਾਵਿਤ ਲੋਕਾਂ ਲਈ ਸੁਖਬੀਰ ਸਿੰਘ ਬਾਦਲ ਨੇ ਸ਼ਲਾਘਾਯੋਗ ਕੰਮ ਕੀਤੇ-ਰਣੀਕੇ <br/>

ਅਜੀਤ ਡੈਸਕ 31-08-2025
ਝਬਾਲ, 30 ਅਗਸਤ (ਸਰਬਜੀਤ ਸਿੰਘ)-ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਆਏ ਹੜਾਂ ਕਾਰਨ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਜਾਨਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲ ਦੇ ਅਧਾਰ ਨਾਲ ਪ੍ਰਭਾਵਿਤ ਪਿੰਡਾਂ ਦੇ ਦੌਰੇ ਕਰਕੇ ਹਜ਼ਾਰਾਂ ਲੀਟਰ ਡੀਜ਼ਲ ਦੇਣ ਅਤੇ ਹੋਰ ਮੁਸ਼ਕਿਲਾਂ ਦੇ ਹੱਲ ਦੇ ਯਤਨ ਕਰਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ | ਇਹ ਵਿਚਾਰ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾਂ ਹੀ ਪੰਜਾਬ ਅਤੇ ਪੰਜਾਬੀਆਂ ਦੀ ਖੁਸ਼ਹਾਲੀ ਲਈ ਕੰਮ ਕੀਤੇ ਅਤੇ ਲੋਕ ਹਿੱਤਾਂ ਦੀ ਗੱਲ ਕੀਤੀ ਹੈ | ਜਦੋਂ ਕਿ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਹੁਣ ਸੱਤਾ ਵਿਚ ਆਈ ਆਪਣੇ ਆਪ ਨੂੰ ਆਮ ਪਾਰਟੀ ਕਹਿਣ ਵਾਲੀ ਸੂਬਾ ਸਰਕਾਰ ਆਮ ਲੋਕਾਂ ਤੋਂ ਦੂਰ ਹੁੰਦੀ ਜਾ ਰਹੀ ਹੈ | ਉਨ੍ਹਾਂ ਆਖਿਆ ਕਿ ਇਕ ਪਾਸੇ ਲੋਕ ਅੱਜ ਹੜਾਂ ਦੀ ਮਾਰ ਹੇਠ ਆਏ ਹੋਏ ਹਨ ਅਤੇ ਸਰਕਾਰ ਕੁਝ ਵੀ ਕਰਨ ਤੋਂ ਬੇਵੱਸ ਦਿਖਾਈ ਦੇ ਰਹੀ ਹੈ | ਉਨ੍ਹਾਂ ਹੜ੍ਹ ਪੀੜਤਾਂ ਲਈ ਕੇਂਦਰ ਅਤੇ ਪੰਜਾਬ ਸਰਕਾਰ ਪਾਸੋਂ ਤੁਰੰਤ ਮੁਆਵਜੇ ਦੀ ਮੰਗ ਕਰਦਿਆਂ ਆਖਿਆ ਕਿ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਰਕਾਰ ਨੂੰ ਵੱਧ ਤੋਂ ਵੱਧ ਮਾਲੀ ਮਦਦ ਕਰਨੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ, ਇਕਬਾਲ ਸਿੰਘ ਸੰਧੂ, ਸਾਬਕਾ ਚੇਅਰਮੈਨ ਗੁਰਬੀਰ ਸਿੰਘ ਝਬਾਲ ਅਤੇ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ 'ਚ ਹੜ੍ਹਾਂ ਨਾਲ ਹੋ ਰਹੇ ਭਾਰੀ ਨੁਕਸਾਨ ਨੂੰ ਦੇਖਦਿਆਂ ਨੰਬਰਦਾਰ ਯੂਨੀਅਨ ਵਲੋਂ 14 ਦੀ ਰੋਸ ਰੈਲੀ ਮੁਲਤਵੀ <br/... ਅਗਲੀ ਖ਼ਬਰ ਭਾਈ ਮਨਜੀਤ ਸਿੰਘ ਵਲੋਂ ਸਰਹੱਦੀ ਪਿੰਡ ਮਹਿੰਦੀਪੁਰ ਦੇ ਧੁੱਸੀ ਬੰਨ੍ਹ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।