ਖਡੂਰ ਸਾਹਿਬ, 30 ਅਗਸਤ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਹੋ ਰਹੇ ਭਾਰੀ ਨੁਕਸਾਨ ਨੂੰ ਦੇਖਦਿਆਂ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ ਭੂਤਵਿੰਡ ਨੇ ਸਮੂਹ ਪੰਜਾਬ ਬਾਡੀ ਦੇ ਅਹੁਦੇਦਾਰਾਂ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ, ਸੂਬਾ ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ, ਚੀਫ ਪੈਟਰਨ ਗੁਰਦਰਸ਼ਨ ਸਿੰਘ ਗਲੌਲੀ, ਜਸਵੰਤ ਸਿੰਘ ਰੰਧਾਵਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਹੁਸ਼ਿਆਰ ਸਿੰਘ ਝੰਡੇਰ ਸੀਨੀਅਰ ਮੀਤ ਪ੍ਰਧਾਨ ਪੰਜਾਬ, ਹਰਕਮਲ ਸਿੰਘ ਮੁੰਧ ਸੀਨੀਅਰ ਮੀਤ ਪ੍ਰਧਾਨ ਪੰਜਾਬ, ਦਰਸ਼ਨ ਸਿੰਘ ਬਠਿੰਡਾ ਮਾਲਵਾ ਖਜਾਨਚੀ ਪੰਜਾਬ, ਹਰਪਾਲ ਸਿੰਘ ਪੰਨੂੰ ਜ਼ਿਲਾ ਪ੍ਰਧਾਨ ਅੰਮਿ੍ਤਸਰ, ਵਰਿੰਦਰ ਚੌਧਰੀ ਜ਼ਿਲ੍ਹਾ ਪ੍ਰਧਾਨ ਰੋਪੜ, ਪਿਆਰਾ ਸਿੰਘ ਦਹੇੜਕਾ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਅੰਮਿ੍ਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਮਾਨਸਾ, ਹਰਭਜਨ ਸਿੰਘ ਬੋਦੇਵਾਲ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ, ਹਰਦਰਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ ਬਰਨਾਲਾ, ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਕੁਲਵੰਤ ਸਿੰਘ ਜਾਂਗਲਾ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਕਰਮਜੀਤ ਸਿੰਘ ਅਨਮੋਲ ਜ਼ਿਲ੍ਹਾ ਪ੍ਰਧਾਨ ਸੰਗਰੂਰ, ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਫਰੀਦਕੋਟ, ਗੁਰਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ, ਹਰਵੰਤ ਸਿੰਘ ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ ਆਦਿ ਪੰਜਾਬ ਬਾਡੀ ਅਤੇ ਜ਼ਿਲ੍ਹਾ ਆਗੂਆਂ ਨਾਲ ਵਿਚਾਰ ਚਰਚਾ ਕਰਕੇ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਹੈ ਕਿ ਪੰਜਾਬ ਵਿਚ ਇਸ ਵੇਲੇ ਹੜਾਂ ਕਾਰਨ ਲੋਕ ਘਰੋਂ ਬੇਘਰ ਹੋਏ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ਇਸ ਵੇਲੇ ਆਪਣੇ ਸਵਾਰਥਾਂ ਨੂੰ ਛੱਡ ਕੇ ਉਨ੍ਹਾਂ ਪੀੜਤਾਂ ਦੀ ਮਦਦ ਕੀਤੀ ਜਾਵੇ, ਜੋ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ, ਜੋ ਕਿ ਨੰਬਰਦਾਰਾਂ ਦਾ ਫਰਜ ਵੀ ਬਣਦਾ ਹੈ | ਇਸ ਲਈ 14 ਸਤੰਬਰ 2025 ਨੂੰ ਤਰਨ ਤਾਰਨ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਹਾਲ ਦੀ ਘੜੀ ਮੁਲਤਵੀ ਕੀਤੀ ਜਾਂਦੀ ਹੈ ਅਤੇ ਮਾਹੌਲ ਠੀਕ ਹੌਣ ਉਪਰੰਤ ਨਵੀਂ ਤਾਰੀਕ ਤੈਅ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਰੈਲੀ ਨੂੰ ਰੱਦ ਨਹੀਂ, ਮੁਲਤਵੀ ਸਮਝਿਆ ਜਾਵੇ, ਕਿਉਂਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਨਾਲ ਕੀਤਾ ਵਾਅਦਾ ਪੂਰਾ ਨਾ ਕੀਤਾ ਤਾਂ ਤਰਨ ਤਾਰਨ ਜ਼ਿਮਨੀ ਚੋਣ ਵਿਚ ਵੱਡੇ ਪੱਧਰ 'ਤੇ ਸਰਕਾਰ ਦਾ ਵਿਰੋਧ ਕਰਨ ਲਈ ਰੋਸ ਰੈਲੀ ਤਾਂ ਕੀਤੀ ਹੀ ਜਾਵੇਗੀ, ਸਗੋਂ ਪਿੰਡਾਂ ਵਿਚ ਰੋਸ ਮਾਰਚ ਵੀ ਕੱਢੇ ਜਾਣਗੇ | ਇਸ ਮੌਕੇ ਜਸਵੰਤ ਸਿੰਘ ਰੰਧਾਵਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਨੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਹੁੰਚ ਕੇ ਹੜ ਪੀੜਤਾਂ ਦੀ ਮਦਦ ਕੀਤੀ ਜਾਵੇ |