05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

8ਕਾਂਗਰਸ ਨੇ ਹਮੇਸ਼ਾ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ -ਭਲਾਈਪੁਰ <br/> ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਪਿੰਡ ਬਿਹਾਰੀਪੁਰ ਦੇ ਦਰਜਨਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ <br/>

ਅਜੀਤ ਡੈਸਕ 31-08-2025
ਖਡੂਰ ਸਾਹਿਬ, 30 ਅਗਸਤ (ਰਸ਼ਪਾਲ ਸਿੰਘ ਕੁਲਾਰ)-ਬਾਬਾ ਬਕਾਲਾ ਸਾਹਿਬ ਹਲਕੇ ਵਿਚ ਕਾਂਗਰਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਦਰਜਨਾਂ ਪਰਿਵਾਰ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਿਲ ਹੋ ਗਏ | ਰਵੀਸ਼ੇਰ ਸਿੰਘ ਬਿਹਾਰੀਪੁਰ ਦੇ ਗ੍ਰਹਿ ਵਿਖੇ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮਨਜਿੰਦਰ ਸਿੰਘ ਬਿੱਟੂ, ਸੁਖਵਿੰਦਰ ਸਿੰਘ ਜੌੜੀਆ, ਸੁਰਿੰਦਰ ਸਿੰਘ ਨੰਬਰਦਾਰ, ਗੁਰਮੀਤ ਸਿੰਘ, ਬਲਰਾਜ ਸਿੰਘ, ਅਵਤਾਰ ਸਿੰਘ ਸਾਬਕਾ ਸਰਪੰਚ, ਰਮਨਜੀਤ ਸਿੰਘ, ਜਸਕੀਰਤ ਸਿੰਘ, ਸੁਖਬੀਰ ਸਿੰਘ, ਮੇਜਰ ਸਿੰਘ, ਰੇਸ਼ਮ ਸਿੰਘ, ਸੁਖਦੇਵ ਸਿੰਘ ਪੰਚ, ਇੰਦਰਮੋਹਨ ਸਿੰਘ, ਗੁਰਬਰਿੰਦਰ ਸਿੰਘ, ਗੁਰਵਿੰਦਰ ਸਿੰਘ, ਅਰਸ਼ਪ੍ਰੀਤ ਸਿੰਘ, ਕਰਤਾਰ ਸਿੰਘ ਸਾਬਕਾ ਸਰਪੰਚ, ਤਰਲੋਕ ਸਿੰਘ, ਕਰਮ ਸਿੰਘ, ਜਗੀਰ ਸਿੰਘ, ਨਿਰਵੈਲ ਸਿੰਘ, ਸੁਖਦੇਵ ਸਿੰਘ ਝੰਡੇਰ, ਸੁਖਦੇਵ ਸਿੰਘ ਰਵੀ, ਕੁਲਵੰਤ ਸਿੰਘ ਸੰਘਰ ਵਾਲੇ, ਹਰਜੋਤ ਸਿੰਘ, ਕਰਨਦੀਪ ਸਿੰਘ ਆਦਿ ਨੇ ਅਕਾਲੀ ਦਲ, ਆਮ ਆਦਮੀ ਪਾਰਟੀ, ਭਾਜਪਾ ਨੂੰ ਛੱਡ ਕੇ ਰਵੀਸ਼ੇਰ ਸਿੰਘ ਦੇ ਨਾਲ ਕਾਂਗਰਸ ਦਾ ਹੱਥ ਫੜ ਲਿਆ | ਇਸ ਮੌਕੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਰਵੀਸ਼ੇਰ ਸਿੰਘ ਨੂੰ ਥਾਪੜਾ ਦਿੰਦੇ ਹੋਏ ਕਿਹਾ ਕਿ ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਰਵੀਸ਼ੇਰ ਸਿੰਘ ਨੇ ਭਲਾਈਪੁਰ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ | ਇਸ ਮੌਕੇ ਹਰਿੰਦਰਪਾਲ ਸਿੰਘ ਮੱਲਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਸੈੱਲ ਪੰਜਾਬ ਕਾਂਗਰਸ, ਦਲੇਰ ਸਿੰਘ ਸਰਲੀ ਬਲਾਕ ਪ੍ਰਧਾਨ ਜਲਾਲਾਬਾਦ, ਬਲਦੇਵ ਸਿੰਘ ਏਕਲਗੱਡਾ ਸਕੱਤਰ ਜਨਰਲ ਕਿਸਾਨ ਸੈੱਲ ਪੰਜਾਬ ਕਾਂਗਰਸ, ਸਾਬਕਾ ਸਰਪੰਚ ਗੁਰਮੇਜ ਸਿੰਘ ਆਲਮਪੁਰ, ਪਰਮਜੀਤ ਸਿੰਘ ਸਾਬਕਾ ਸਰਪੰਚ ਵੈਰੋਵਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੀਬੀ ਰੰਧਾਵਾ ਦੇ ਹੱਕ 'ਚ ਚੋਣ ਮੀਟਿੰਗ ਮੌਕੇ ਸੁਖਬੀਰ ਸਿੰਘ ਬਾਦਲ ਨੂੰ ਚੇਅਰਮੈਨ ਸ਼ੇਖ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਪੰਜਾਬ 'ਚ ਹੜ੍ਹਾਂ ਨਾਲ ਹੋ ਰਹੇ ਭਾਰੀ ਨੁਕਸਾਨ ਨੂੰ ਦੇਖਦਿਆਂ ਨੰਬਰਦਾਰ ਯੂਨੀਅਨ ਵਲੋਂ 14 ਦੀ ਰੋਸ ਰੈਲੀ ਮੁਲਤਵੀ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।