ਝਬਾਲ, 30 ਅਗਸਤ (ਸਰਬਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕੇ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਉਮੀਦਵਾਰ ਸਾਬਕਾ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਹਲਕੇ ਦੇ ਪਿੰਡ ਰਾਮਰੌਣੀ ਵਿਖੇ ਅਵਤਾਰ ਸਿੰਘ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਦੇ ਉੱਦਮ ਸਦਕਾ ਚੋਣ ਮੀਟਿੰਗ ਹੋਈ, ਜਿੱਥੇ ਇਸ ਮੌਕੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵਲੋਂ ਸਨਮਾਨਿਤ ਕਰਦਿਆਂ ਬੀਬੀ ਰੰਧਾਵਾ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਵਿਸ਼ਵਾਸ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਮਾਝੇ 'ਚ ਪੈਂਦੇ ਇਸ ਹਲਕੇ ਤਰਨ ਤਾਰਨ ਦਾ ਅਕਾਲੀ ਸਰਕਾਰ ਸਮੇਂ ਜੋ ਵਿਕਾਸ ਕਰਵਾਇਆ ਗਿਆ ਸੀ, ਉਸ ਨਾਲ ਪਿੰਡਾਂ ਦੀ ਨਹਾਰ ਬਦਲੀ ਸੀ ਪਰ ਬਾਅਦ ਵਿਚ ਬਣਦੀਆਂ ਰਹੀਆਂ ਸਰਕਾਰਾਂ ਨੇ ਵਿਕਾਸ ਕਾਰਜਾਂ ਨੂੰ ਠੱਪ ਕਰਕੇ ਰੱਖ ਦਿੱਤਾ ਤੇ ਲੋਕਾਂ ਦੀਆਂ ਸਹੂਲਤਾਂ ਬੰਦ ਕਰਨ ਵੱਲ ਧਿਆਨ ਦਿੱਤਾ, ਜਿਸ ਨਾਲ ਲੋਕਾਂ ਦਾ ਇਹਨਾਂ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਲੋਕ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁੜ ਚੁੱਕੇ ਹਨ | ਇਸ ਮੌਕੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਇਕਬਾਲ ਸਿੰਘ ਸੰਧੂ, ਅਜਮੇਰ ਸਿੰਘ ਕਾਕਾ, ਅਵਤਾਰ ਸਿੰਘ ਰਾਮਰੌਣੀ, ਬਾਬਾ ਚੇਅਰਮੈਨ ਹਰਵੰਤ ਸਿੰਘ ਝਬਾਲ, ਬਾਬਾ ਹਰਪ੍ਰੀਤ ਸਿੰਘ, ਪ੍ਰਧਾਨ ਹਰਜੀਤ ਸਿੰਘ ਮਾਲੂਵਾਲ, ਪ੍ਰਧਾਨ ਹਰਜੀਤ ਸਿੰਘ ਮਾਲੂਵਾਲ, ਪੂਰਨ