ਖਡੂਰ ਸਾਹਿਬ, 30 ਅਗਸਤ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਬਰਬਾਦ ਹੋਈਆਂ ਝੋਨੇ, ਬਾਸਮਤੀ ਆਦਿ ਫ਼ਸਲਾਂ ਦਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਬਿਨਾਂ ਕਿਸੇ ਦੇਰੀ ਦੇ ਪੰਜਾਹ-ਪੰਜਾਹ ਹਜ਼ਾਰ ਰੁਪਏ ਤੁਰੰਤ ਮੁਆਵਜ਼ਾ ਦੇਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਹਰਜਿੰਦਰ ਸਿੰਘ ਜਿੰਦਾ ਰਾਮਪੁਰ ਸ਼ਾਹ ਖੇਤੀ ਸਟੋਰ ਵਾਲਿਆਂ ਨੇ ਕਰਦਿਆਂ ਕਿਹਾ ਕਿ ਹੁਣ ਜਦੋਂ ਮੰਡ ਖੇਤਰ ਵਿਚ ਸਾਰੀਆਂ ਫ਼ਸਲਾਂ ਬਰਬਾਦ ਹੋ ਗਈਆਂ ਹਨ ਤਾਂ ਗਿਰਦਾਵਰੀ ਕਰਵਾਉਣ ਦੀ ਕੋਈ ਤੁਕ ਬਣਦੀ ਹੀ ਨਹੀਂ ਹੈ ਅਤੇ ਯਕਮੁਸ਼ਤ ਐਲਾਨ ਕੇ ਤੁਰੰਤ ਕਿਸਾਨਾਂ ਦੇ ਖਾਤਿਆਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਪੰਜਾਹ-ਪੰਜਾਹ ਹਜ਼ਾਰ ਰੁਪਏ ਪਾ ਦੇਣੇ ਚਾਹੀਦੇ ਹਨ | ਜਦੋਂ ਕਿ ਪੰਜਾਹ ਹਜ਼ਾਰ ਰੁਪਏ ਬਿਲਕੁਲ ਘੱਟ ਹਨ | ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ਵਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ ਦੀ ਸ਼ਲਾਘਾ ਕੀਤੀ |