05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਦਰਿਆਵਾਂ ਨਾਲ ਲੱਗਦੇ ਖੇਤਰਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੱਖੀ ਜਾ ਰਹੀ ਹੈ ਪੂਰੀ ਚੌਕਸੀ- ਡਿਪਟੀ ਕਮਿਸ਼ਨਰ <br/>

ਅਜੀਤ ਡੈਸਕ 31-08-2025
ਤਰਨ ਤਾਰਨ, 30 ਅਗਸਤ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਰਿਆ ਬਿਆਸ ਅਤੇ ਸਤਲੁਜ ਨਾਲ ਲੱਗਦੇ ਖੇਤਰਾਂ ਵਿਚ ਹਾਲਾਤਾਂ 'ਤੇ 24 ਘੰਟੇ ਚੌਕਸੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਲੋੜੀਂਦੇ ਉਪਰਾਲੇ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਫਿਰ ਵੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਿਪਟਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਤਿਆਰੀ ਰੱਖੀ ਗਈ ਹੈ | ਸ੍ਰੀ ਰਾਹੁਲ ਨੇ ਦੱਸਿਆ ਕਿ ਅਧਿਕਾਰੀ ਲਗਾਤਾਰ ਫ਼ੀਲਡ ਵਿਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ | ਰਾਹਤ ਲਈ ਰੇਤ ਦੀਆਂ ਬੋਰੀਆਂ, ਜ਼ਰੂਰੀ ਮਸ਼ੀਨਰੀ ਅਤੇ ਰੈਸਕਿਊ ਟੀਮਾਂ ਤਿਆਰ ਰੱਖੀਆਂ ਗਈਆਂ ਹਨ | ਇਸ ਤੋਂ ਇਲਾਵਾ ਸੁਰੱਖਿਅਤ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਜਾ ਚੁੱਕੀ ਹੈ, ਜਿੱਥੇ ਲੋੜ ਪੈਣ 'ਤੇ ਲੋਕਾਂ ਨੂੰ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ 'ਤੇ ਫਲੱਡ ਕੰਟਰੋਲ ਰੂਮ ਬਣਾਇਆ ਗਿਆ ਹੈ, ਜਿਸ ਨਾਲ ਸੰਪਰਕ ਕਰਨ ਲਈ ਨੰਬਰ 01852-224107 ਜਾਰੀ ਕੀਤਾ ਗਿਆ ਹੈ | ਇਨ੍ਹਾਂ ਦੇ ਨਾਲ ਸਬ-ਡਵੀਜ਼ਨ ਪੱਧਰ 'ਤੇ ਵੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਜਿੰਨਾਂ ਵਿਚ ਪੱਟੀ (01851-245930), ਖਡੂਰ ਸਾਹਿਬ (01859-237358) ਤੇ ਤਰਨ ਤਾਰਨ (01852-222555) ਮੌਜੂਦ ਹਨ | ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਤੇ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਜਾਨ-ਮਾਲ ਦੀ ਰਾਖੀ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ |

ਪਿਛਲੀ ਖ਼ਬਰ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਕੈਂਪ ਦੌਰਾਨ 600 ਮਰੀਜ਼ਾਂ ਦਾ ਚੈੱਕਅਪ ਕੀਤਾ- ਡਾ. ਗੁਰਲਾਲ <br/> ਅਗਲੀ ਖ਼ਬਰ ਸੈਕਟਰੀ ਫਤਿਹ ਸਿੰਘ ਚੰਬਾ ਨੂੰ ਸਦਮਾ, ਚਾਚੇ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।