05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਕੈਂਪ ਦੌਰਾਨ 600 ਮਰੀਜ਼ਾਂ ਦਾ ਚੈੱਕਅਪ ਕੀਤਾ- ਡਾ. ਗੁਰਲਾਲ <br/>

ਅਜੀਤ ਡੈਸਕ 31-08-2025
ਝਬਾਲ, 30 ਅਗਸਤ (ਸੁਖਦੇਵ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਬੀੜ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲਗਾਏ ਗਏ ਵਿਸ਼ਾਲ ਮੈਡੀਕਲ ਕੈਂਪ ਦੌਰਾਨ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਅੰਮਿ੍ਤਸਰ ਤੋਂ ਆਏ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਲਗਪਗ 600 ਮਰੀਜ਼ਾਂ ਦਾ ਚੈ?ਕਅੱਪ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾਇਰੈਕਟਰ ਡਾ. ਗੁਰਲਾਲ ਸਿੰਘ ਨੇ ਦੱਸਿਆ ਕਿ ਲਗਪਗ 100 ਮਰੀਜ਼ ਅੱਖਾਂ ਦੇ ਆਪ੍ਰੇਸ਼ਨ ਅਤੇ 35 ਮਰੀਜ਼ ਜਨਰਲ ਸਰਜਰੀ ਲਈ ਚੁਣੇ ਗਏ | ਉਨ੍ਹਾਂ ਦੱਸਿਆ ਕਿ ਸ੍ਰੀ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਏ.ਪੀ. ਸਿੰਘ ਦੇ ਸਹਿਯੋਗ ਸਦਕਾ ਹਸਪਤਾਲ ਵਿਚ ਲੈਪਰੋਸਕੋਪੀ ਮਸ਼ੀਨ (ਦੂਰਬੀਨ) ਨਾਲ ਜ਼ਲਦੀ ਹੀ ਆਪ੍ਰੇਸ਼ਨ ਸ਼ੁਰੂ ਕਰ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਲੈਪਰੋਸਕੋਪੀ ਮਸ਼ੀਨ ਅਤੇ ਅੱਖਾਂ ਦੇ ਆਪ੍ਰੇਸ਼ਨ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਮਾਈਕ੍ਰੋਸਕੋਪ ਤੇ ਕੈਰੋਂ ਮੀਟਰ ਮਸ਼ੀਨਾਂ ਖ਼ਰੀਦੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜਲਦੀ ਹੀ ਅਲਟਰਾਸਾਊਾਡ ਮਸ਼ੀਨ ਸ਼ੁਰੂ ਕਰ ਦਿੱਤੀ ਜਾਵੇਗੀ | ਇਸ ਮੌਕੇ ਸੁਪਰਵਾਈਜ਼ਰ ਸੁਰਿੰਦਰ ਸਿੰਘ ਚੂਸਲੇਵੜ, ਜਸਪਾਲ ਸਿੰਘ ਨੌਸ਼ਹਿਰਾ, ਡਾ. ਗੁਰਪ੍ਰੀਤ ਸਿੰਘ ਭੁੱਲਰ, ਡਾ. ਬਲਜੀਤ ਸਿੰਘ, ਡਾ. ਚੰਦਰ ਸ਼ੇਖਰ, ਡਾ. ਸਾਹਿਲ ਤੋਂ ਇਲਾਵਾ

ਪਿਛਲੀ ਖ਼ਬਰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੇ ਅਮਨਦੀਪ ਕੌਰ ਅਰੋੜਾ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਤੇ ਕਿਸਾ... ਅਗਲੀ ਖ਼ਬਰ ਦਰਿਆਵਾਂ ਨਾਲ ਲੱਗਦੇ ਖੇਤਰਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੱਖੀ ਜਾ ਰਹੀ ਹੈ ਪੂਰੀ ਚੌਕਸੀ- ਡਿਪਟੀ ਕਮਿਸ਼ਨਰ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।