04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੇ ਅਮਨਦੀਪ ਕੌਰ ਅਰੋੜਾ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਤੇ ਕਿਸਾਨਾਂ ਦੇ ਪਸ਼ੂਆਂ ਲਈ ਵੰਡਿਆ ਚਾਰਾ <br/>

ਅਜੀਤ ਡੈਸਕ 31-08-2025
ਚੋਹਲਾ ਸਾਹਿਬ, 30 ਅਗਸਤ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਪਿੰਡ ਕੰਬੋ ਢਾਏ ਵਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਹਾਲ ਹੀ ਵਿਚ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡ ਕੇ ਸਹਾਰਾ ਦਿੱਤਾ | ਇਸ ਦੌਰਾਨ ਵਿਧਾਇਕਾਂ ਵਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ (ਜਿਸ ਵਿੱਚ ਖੰਡ, ਚਾਹ ਪੱਤੀ, ਆਲੂ, ਤੇਲ ਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ) ਤੇ ਕਿਸਾਨਾਂ ਦੇ ਪਸ਼ੂਆਂ ਲਈ ਚਾਰਾ ਵੰਡਿਆ ਗਿਆ | ਇਸ ਸਹਾਇਤਾ ਨਾਲ ਪਿੰਡ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੀ | ਇਸ ਮੌਕੇ ਵਿਧਾਇਕ ਲਾਲਪੁਰਾ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 'ਆਪ' ਪਾਰਟੀ ਹਮੇਸ਼ਾਂ ਆਮ ਲੋਕਾਂ ਦੇ ਨਾਲ ਖੜ੍ਹੀ ਰਹਿੰਦੀ ਹੈ ਅਤੇ ਅਜਿਹੇ ਸੰਕਟਾਂ ਵਿਚ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਲੋਕਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਜਲਦ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਵਿਚ ਲੋਕਾਂ ਨੂੰ ਤੁਰੰਤ ਸਹਾਇਤਾ ਦੀ ਲੋੜ ਹੁੰਦੀ ਹੈ | 'ਆਪ' ਸਰਕਾਰ ਦਾ ਟੀਚਾ ਇਹੀ ਹੈ ਕਿ ਹਰ ਪੀੜਤ ਤਕ ਰਾਹਤ ਸਮੇਂ ਸਿਰ ਪਹੁੰਚੇ | ਇਸ ਮੌਕੇ ਪਿੰਡ ਵਾਸੀਆਂ ਨੇ 'ਆਪ' ਵਿਧਾਇਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਸਹਾਇਤਾ ਨਾਲ ਉਨ੍ਹਾਂ ਨੂੰ ਮੁਸ਼ਕਲ ਵੇਲੇ ਵਿੱਚ ਹੌਸਲਾ ਮਿਲਿਆ ਹੈ | ਇਸ ਦੌਰੇ ਦੌਰਾਨ ਚੇਅਰਮੈਨ ਰਜਿੰਦਰ ਸਿੰਘ ਉਸਮਾ, ਕੁਲਦੀਪ ਸਿੰਘ (ਮੰਡੀ ਬੋਰਡ ਤਰਨ ਤਾਰਨ), ਗੁਰਦੇਵ ਸਿੰਘ ਲਾਖਣਾ, ਰੁਪਿੰਦਰ ਕੌਰ ਸੰਧੂ, ਬਰਿੰਦਰ ਕੁਮਾਰ, ਹਰਜੀਤ ਸਿੰਘ ਸੰਧੂ, ਅਮਿੰਦਰ ਸਿੰਘ ਐਮੀ, ਰਜਿੰਦਰ ਸਿੰਘ ਪੰਨੂ ਰੂੜੇ ਆਸਲ ਅਤੇ ਹਲਕਾ ਤਰਨ ਤਾਰਨ ਦੀ ਪੂਰੀ 'ਆਪ' ਟੀਮ ਵੀ ਹਾਜ਼ਰ ਸੀ |

ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਦੇ ਹੜ੍ਹ ਪੀੜਤਾਂ ਲਈ ਤੁਰੰਤ ਰਾਹਤ ਪੈਕੇਜ ਐਲਾਨੇ-ਖਹਿਰਾ <br/> ਅਗਲੀ ਖ਼ਬਰ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਕੈਂਪ ਦੌਰਾਨ 600 ਮਰੀਜ਼ਾਂ ਦਾ ਚੈੱਕਅਪ ਕੀਤਾ- ਡਾ. ਗੁਰਲਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।