04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਸਰਵਣ ਸਿੰਘ ਭੈਲ ਦੀ ਕਰੰਟ ਨਾਲ ਹੋਈ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ <br/>

ਅਜੀਤ ਡੈਸਕ 31-08-2025
ਫਤਿਆਬਾਦ, 30 ਅਗਸਤ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਢਾਏ ਵਾਲਾ ਦੇ ਨਿਵਾਸੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਨੌਜਵਾਨ ਸਰਵਣ ਸਿੰਘ ਪੁੱਤਰ ਮੇਵਾ ਸਿੰਘ ਭੈਲ ਦੀ ਬੇਵਕਤੀ ਮੌਤ 'ਤੇ ਪਰਿਵਾਰ ਨਾਲ ਹਲਕਾ ਇੰਚਾਰਜ ਅਤੇ ਸਾ. ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਬ੍ਰਹਮਪੁਰਾ ਨੇ ਕਿਹਾ ਹੈ ਕਿ ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਨਿੱਜੀ ਤੌਰ 'ਤੇ ਗੱਲ ਕੀਤੀ ਹੈ ਕਿ ਇਸ ਪਰਿਵਾਰ ਦੀ ਵੱਧ ਤੋਂ ਵੱਧ ਮਾਲੀ ਮਦਦ ਕੀਤੀ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਨੌਕਰੀ ਦਿੱਤੀ ਜਾਵੇ | ਬ੍ਰਹਮਪੁਰਾ ਨੇ ਅਕਾਲ ਪੁਰਖ਼ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਇਸ ਦੁੱਖ ਦੀ ਘੜੀ ਵਿਚ ਪਰਿਵਾਰਕ ਮੈਂਬਰਾਂ ਖ਼ਾਸ ਤੌਰ 'ਤੇ ਮਿ੍ਤਕ ਦੀ ਮਾਤਾ ਕੁਲਵੰਤ ਕੌਰ, ਪਤਨੀ ਰਾਜਵਿੰਦਰ ਕੌਰ, ਭਰਾ ਸੁਖਦੇਵ ਸਿੰਘ, ਭਰਾ ਜਸਵਿੰਦਰ ਸਿੰਘ ਨੂੰ ਹੌਂਸਲਾ ਦਿੱਤਾ | ਸਰਵਨ ਸਿੰਘ ਭੈਲ ਆਪਣੇ ਪਿੱਛੇ ਦੋ ਬੇਟੀਆਂ ਅਤੇ ਇਕ ਢਾਈ ਸਾਲ ਦਾ ਬੇਟਾ ਛੱਡ ਗਿਆ ਹੈ | ਇਸ ਮੌਕੇ ਚੰਦ ਸਿੰਘ ਸਾਬਕਾ ਸਰਪੰਚ ਭੈਲ, ਕਾਬਲ ਸਿੰਘ ਭੈਲ, ਬਿੰਦਰ ਸਿੰਘ ਭੈਲ, ਗੁਰਪ੍ਰੀਤ ਗੋਪੀ ਭੈਲ ਅਤੇ ਹੋਰ ਪੰਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਹੋਰ ਸਹੂਲਤਾਂ ਦੇਣ ਦਾ ਐਲਾਨ ਸ਼ਲਾਘਾਯੋਗ- ਐਮਾ <br/>... ਅਗਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਦੇ ਹੜ੍ਹ ਪੀੜਤਾਂ ਲਈ ਤੁਰੰਤ ਰਾਹਤ ਪੈਕੇਜ ਐਲਾਨੇ-ਖਹਿਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।