ਝਬਾਲ, 30 ਅਗਸਤ (ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇ ਰਹੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਵਿਖੇ ਬੀਤੇ ਦਿਨੀਂ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਸਪਤਾਲ ਨੂੰ ਹੋਰ ਉੱਚ ਪੱਧਰ ਦੀਆਂ ਸਹੂਲਤਾਂ ਦੇਣ ਦਾ ਐਲਾਨ ਕਰਨਾ ਬਹੁਤ ਹੀ ਸ਼ਲਾਘਾਯੋਗ ਹੈ, ਜਿਸ ਨਾਲ ਇਲਾਕੇ ਦੇ ਕਈ ਪਿੰਡਾਂ ਦੇ ਲੋਕਾਂ ਨੂੰ ਇੱਥੇ ਹੋਰ ਉੱਚ ਪੱਧਰ ਦੀਆਂ ਸੇਵਾਂਵਾਂ ਮਿਲਣ ਨਾਲ ਲਾਭ ਹੋਵੇਗਾ | ਇਹ ਵਿਚਾਰ ਸੀਨੀਅਰ ਆਗੂ ਅਤੇ ਸਾਬਕਾ ਡਾਇਰੈਕਟਰ ਦਲਜੀਤ ਸਿੰਘ ਐਮਾ ਨੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਨ ਉਪਰੰਤ ਗੱਲਬਾਤ ਦੌਰਾਨ ਪ੍ਰਗਟ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ ਹਸਪਤਾਲ ਦੇ ਡਾਇਰੈਕਟਰ ਡਾਕਟਰ ਗੁਰਲਾਲ ਸਿੰਘ ਅਤੇ ਹੋਰ ਵੀ ਆਗੂ ਹਾਜ਼ਰ ਸਨ |