ਝਬਾਲ, 30 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਸਬ ਤਹਿਸੀਲ ਝਬਾਲ ਦੇ ਵੱਖ-ਵੱਖ ਪਿੰਡਾਂ ਵਿਚ ਬੂਥ ਪੱਧਰ 'ਤੇ ਚੋਣ ਪ੍ਰਚਾਰ ਕੀਤਾ | ਅੱਡਾ ਝਬਾਲ ਵਿਖੇ ਅਕਾਲੀ ਆਗੂ ਪੂਰਨ ਸਿੰਘ ਝਬਾਲ ਵਲੋਂ ਕਰਵਾਏ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਔਰਤਾਂ ਦਿੱਤੀ ਜਾਣ ਵਾਲੀ ਰਾਸ਼ੀ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਸਰਕਾਰ ਸਿਰ ਪਹਿਲਾਂ ਹੀ 46-46 ਹਜ਼ਾਰ ਰੁਪਏ ਪਿਆ ਹੈ | ਉਨ੍ਹਾਂ ਕਿਹਾ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਬੰਦ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਤੁਰੰਤ ਬਹਾਲ ਕਰ ਦਿੱਤੀਆਂ ਜਾਣਗੀਆਂ | ਉਨ੍ਹਾਂ ਨੇ ਭਗਵੰਤ ਸਰਕਾਰ ਦੀ ਚਾਰ ਸਾਲ ਦੀ ਕਾਰਗੁਜ਼ਾਰੀ 'ਤੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਇਸ ਵਾਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿਚ ਨਾ ਲਿਆਂਦਾ ਗਿਆ ਤਾਂ ਸੂਬਾ ਬਰਬਾਦ ਹੋ ਜਾਵੇਗਾ | ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਦੀ ਲੋਕਾ ਨੂੰ ਅਪੀਲ ਕੀਤੀ | ਇਸ ਮੌਕੇ ਪੂਰਨ ਸਿੰਘ ਝਬਾਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਜਨਰਲ ਸਕੱਤਰ ਇਕਬਾਲ ਸਿੰਘ, ਗੌਰਵਦੀਪ ਸਿੰਘ ਵਲਟੋਹਾ, ਸਾਬਕਾ ਸਰਪੰਚ ਮਨਜਿੰਦਰ ਸਿੰਘ, ਦਲਜੀਤ ਸਿੰਘ ਐਮਾਂ, ਸਰਪੰਚ ਮਨਜੀਤ ਕੌਰ ਬਾਠ, ਕੰਚਨਪ੍ਰੀਤ ਕੌਰ, ਪਰਮਜੀਤ ਸਿੰਘ ਗੱਗੋਬੂਹਾ, ਚੇਅਰਮੈਨ ਹਰਵੰਤ ਸਿੰਘ ਝਬਾਲ, ਅਮਰਿੰਦਰ ਸਿੰਘ ਮਾਣਕ ਬੰਬੇ, ਪੂਰਨ ਸਿੰਘ ਝਬਾਲ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਸਤਨਾਮ ਸਿੰਘ ਬਾਠ, ਗੁਰਸੇਵਕ ਸਿੰਘ ਸ਼ੇਖ, ਸਰਪੰਚ ਸੋਨੂੰ ਬਰਾੜ, ਵਰਿੰਦਰਜੀਤ ਸਿੰਘ ਹੀਰਾ ਪੁਰ, ਸਾਬਕਾ ਸਰਪੰਚ ਗੁਰਿੰਦਰ ਸਿੰਘ ਬਾਬਾ ਲੰਗਾਹ, ਰਾਮ ਸਿੰਘ ਨਾਮਧਾਰੀ, ਸਾਬਕਾ ਸਰਪੰਚ ਜਗਤਾਰ ਸਿੰਘ ਸਵਰਗਾਪੁਰੀ, ਸਰਪੰਚ ਬਲਵਿੰਦਰ ਸਿੰਘ ਬਾਬਾ ਲੰਗਾਹ, ਡਾ. ਕਸ਼ਮੀਰ ਸਿੰਘ ਸੰਧੂ, ਕੈਪਟਨ ਸਿੰਘ ਬਘਿਆੜੀ, ਪਰਮਜੀਤ ਸਿੰਘ ਬਘਿਆੜੀ, ਗੁਰਸੇਵਕ ਸਿੰਘ ਐਮਾ, ਸਾਬਕਾ ਸਰਪੰਚ ਸ਼ਾਮ ਸਿੰਘ ਕੋਟ, ਰਿਸੀਵਰ ਬਲਵਿੰਦਰ ਸਿੰਘ, ਗੁਰਸੇਵਕ ਸਿੰਘ ਕੋਟ, ਚੇਅਰਮੈਨ ਰੂਬੀ ਝਬਾਲ, ਸੈਂਡੀ ਪੰਜਵੜ੍ਹ, ਜਗਜੀਤ ਸਿੰਘ ਜੱਗਾ, ਬੀ.ਐਸ. ਟੇਲਰ, ਹੀਰਾ ਸਿੰਘ ਚੀਮਾ, ਬਾਂਕਾ ਮਲਕ ਸਮੇਤ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |