ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)- ਥਾਣਾ ਸਰਹਾਲੀ ਦੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਤਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਦੇ ਗਸ਼ਤ ਦੇ ਸੰਬੰਧ ਵਿਚ ਚੋਹਲਾ ਮੋੜ ਸਰਹਾਲੀ ਮੌਜੂਦ ਸਨ ਕਿ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਪ੍ਰਗਟ ਸਿੰਘ ਵਾਸੀ ਪੂਹਲੇ ਕੀ ਸਰਹਾਲੀ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਮੋਟਰਸਾਈਕਲ ਚੋਰੀ ਕਰਕੇ ਪੱਟੀ ਵਾਲੇ ਪਾਸੇ ਤੋਂ ਸਰਹਾਲੀ ਵੱਲ ਨੂੰ ਆ ਰਿਹਾ ਹੈ, ਜਿਸ ਨੂੰ ਨਾਕਾਬੰਦੀ ਕਰਕੇ ਕਾਬੂ ਕਰਕੇ ਉਸ ਦੇ ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰੀ ਦੇ ਕਾਗਜ਼ਾਤ ਪੁੱਛੇ ਤਾਂ ਉਹ ਕਾਗਜ਼ਾਤ ਪੇਸ਼ ਨਹੀਂ ਕਰ ਸਕਿਆ, ਜੋ ਕਿ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |