04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪਿਸਟਲ ਅਤੇ ਜ਼ਿੰਦਾ ਰੌਂਦਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 31-08-2025
ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)-ਥਾਣਾ ਸਦਰ ਪੱਟੀ ਦੀ ਪੁਲਿਸ ਵਲੋਂ ਇਕ ਪਿਸਟਲ 32 ਬੋਰ ਅਤੇ ਉਸ ਦੇ ਦੋ ਜਿੰਦਾ ਰੌਂਦਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਨਿਰਮਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸੰਬੰਧ ਵਿਚ ਸੀਤੋ ਮਹਿ ਝੁੱਗੀਆਂ ਮੌਜੂਦ ਸਨ ਕਿ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਜਗਰੂਪ ਸਿੰਘ ਪੁੱਤਰ ਸਰਮੇਲ ਸਿੰਘ ਵਾਸੀ ਸੀਤੋ ਮਹਿ ਝੁੱਗੀਆ ਕੋਲ ਨਾਜਾਇਜ਼ ਹਥਿਆਰ ਹੈ, ਜੋ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਿਹਾ ਹੈ, ਜੇਕਰ ਵਿਉਂਤਬੰਦੀ ਕਰਕੇ ਨਾਕਾ ਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ, ਜਿਸ 'ਤੇ ਪੁਲਿਸ ਪਾਰਟੀ ਵਲੋਂ ਜਗਰੂਪ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਇਕ ਪਿਸਟਲ 32 ਬੋਰ ਸਮੇਤ 2 ਰੌਂਦ ਜਿੰਦਾ ਸਣੇ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ, ਦੋ ਫ਼ਰਾਰ <br/> ਅਗਲੀ ਖ਼ਬਰ ਚੋਰ ਰਾਹਗੀਰ ਦਾ ਮੋਟਰਸਾਈਕਲ ਲੈ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।