ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ, ਨਾਜਾਇਜ਼ ਸ਼ਰਾਬ, ਲਾਹਣ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਵੈਰੋਵਾਲ ਦੇ ਸਬ ਇੰਸਪੈਕਟਰ ਪ੍ਰਭਪਾਲ ਸਿੰਘ ਗਸ਼ਤ ਦੇ ਸੰਬੰਧ ਵਿਚ ਅਕਾਲ ਅਕੈਡਮੀ ਗਗੜੇਵਾਲ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੇ ਮੁਖ਼ਬਰ ਦੀ ਇਤਲਾਹ 'ਤੇ ਕੁਲਵੰਤ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਭਲਾਈਪੁਰ ਡੋਗਰਾ ਦੀ ਮੋਟਰ 'ਤੇ ਛਾਪਾ ਮਾਰ ਕੇ ਉਥੋਂ ਇਕ ਡਰੰਮ ਪਲਾਸਟਿਕ, ਜਿਸ ਵਿਚ 100 ਕਿੱਲੋ ਲਾਹਣ ਸੀ, ਬਰਾਮਦ ਕੀਤੀ | ਕੁਲਵੰਤ ਸਿੰਘ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐਸ.ਆਈ. ਪ੍ਰਦੁੱਮਣ ਸਿੰਘ ਨੇ ਗਸ਼ਤ ਦੌਰਾਨ ਜਸਬੀਰ ਸਿੰਘ ਉਰਫ਼ ਲੱਡੂ ਪੁੱਤਰ ਪਿਆਰਾ ਸਿੰਘ ਵਾਸੀ ਮੁਹੱਲਾ ਨਾਨਕਸਰ ਗਲੀ ਗੱਡਿਆਂਵਾਲੀ ਤਰਨਤਾਰਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 6750 ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਸਮੁੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਕੱਦਗਿੱਲ ਵਿਖੇ ਇਕ ਘਰ ਵਿਚੋਂ ਅਣਪਛਾਤੇ ਵਿਅਕਤੀਆਂ ਵਲੋਂ ਰੱਖੀ ਗਈ 49 ਪੇਟੀਆਂ (588 ਬੋਤਲਾਂ) ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਐ?ਸ.ਐ?ਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾਂ ਚੋਹਲਾ ਸਾਹਿਬ ਦੇ ਏ.ਐ?ਸ.ਆਈ. ਭਗਵੰਤ ਸਿੰਘ ਵਲੋਂ ਪਿੰਡ ਕਿੜੀਆਂ ਵਿਖੇ ਗਸ਼ਤ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਨੇ ਮੁਖ਼ਬਰ ਦੀ ਇਤਲਾਹ ਦਿੱਤੀ ਕਿ ਗੁਰਜੰਟ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਕਿੜੀਆਂ ਅਤੇ ਰਸਾਲ ਸਿੰਘ ਉਰਫ਼ ਟਾਹਲਾ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਬੇਰੀ ਮੁਹੱਲਾ ਹਰੀਕੇ ਇਸ ਸਮੇਂ ਦਰਿਆ ਦੇ ਕੰਢੇ 'ਤੇ ਭੱਠੀ ਲਗਾ ਕੇ ਸ਼ਰਾਬ ਕੱਢ ਰਹੇ ਹਨ | ਜਿਸ 'ਤੇ ਪੁਲਿਸ ਪਾਰਟੀ ਵਲੋਂ ਛਾਪਾ ਮਾਰ ਕੇ ਉਥੋਂ ਗੁਰਜੰਟ ਸਿੰਘ ਅਤੇ ਰਸਾਲ ਸਿੰਘ ਨੂੰ 20 ਲੀਟਰ ਲਾਹਣ, ਚਾਲੂ ਭੱਠੀ ਅਤੇ 40 ਲੀਟਰ ਨਾਜਾਇਜ਼ ਸ਼ਰਾਬ ਗਿ੍ਫ਼ਤਾਰ ਕੀਤਾ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐਸ.ਆਈ. ਰਣਜੀਤ ਸਿੰਘ ਨੇ ਟਾਹਲੀ ਮੋੜ ਆਸਲ ਉਤਾੜ ਵਿਖੇ ਇਕ ਨੌਜਵਾਨ ਕਾਬੂ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਦੇ ਹੱਥ ਵਿਚ ਫੜੀ ਵਜ਼ਨਦਾਰ ਕੈਨੀ ਦੀ ਜਾਂਚ ਕੀਤੀ ਤਾਂ ਉਸ ਵਿਚੋਂ 11250 ਮਿ.ਲੀ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਫੜੇ ਗਏ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਢੋਲਣ ਵਜੋਂ ਹੋਈ | ਥਾਣਾ ਖਾਲੜਾ ਦੇ ਏ.ਐਸ.ਆਈ. ਸਲਵਿੰਦਰ ਸਿੰਘ ਗਸ਼ਤ ਦੇ ਸੰਬੰਧ ਵਿਚ ਪਿੰਡ ਡੱਲ ਬੱਸ ਅੱਡਾ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੇ ਮੁਖ਼ਬਰ ਦੀ ਇਤਲਾਹ 'ਤੇ ਧਰਮ ਸਿੰਘ ਉਰਫ਼ ਬੱਬੂ ਪੁੱਤਰ ਸੱਜਣ ਸਿੰਘ ਵਾਸੀ ਡੱਲ ਦੇ ਘਰ ਛਾਪਾ ਮਾਰ ਕੇ ਉਸ ਦੇ ਘਰੋਂ 11250 ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਧਰਮ ਸਿੰਘ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐ?ਸ.ਆਈ.ਰਵੀ ਸ਼ੰਕਰ ਟੀ.ਪੁਆਇੰਟ ਮਨਿਹਾਲਾ ਨਜ਼ਦੀਕ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਦੀ ਗੱਡੀ ਨੂੰ ਦੇਖਦੇ ਹੀ ਆਪਣੀ ਲੋਅਰ ਦੀ ਜੇਬ ਵਿਚੋਂ ਕੋਈ ਵਸਤੂ ਕੱਢ ਕੇ ਸੜਕ 'ਤੇ ਸੁੱਟ ਦਿੱਤੀ ਅਤੇ ਵਾਪਸ ਤੁਰ ਪਿਆ, ਪੁਲਿਸ ਪਾਰਟੀ ਨੂੰ ਸ਼ੱਕ ਪੈਣ 'ਤੇ ਜਦ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਵਲੋਂ ਸੁੱਟੀ ਵਸਤੂ ਦੀ ਜਾਂਚ ਕੀਤੀ ਤਾਂ ਉਸ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਕੱਚਾ ਪੱਕਾ ਵਜੋਂ ਹੋਈ ਹੈ | ਐਸ.ਐਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਉਕਤ ਫੜੇ ਗਏ ਸਾਰੇ ਵਿਅਕਤੀਆਂ ਦੇ ਖ਼ਿਲਾਫ਼ ਵੱਖ ਵੱਖ ਥਾਣਿਆਂ ਵਿਚ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ