04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅਕਾਲੀ ਸਰਕਾਰ ਆਉਣ 'ਤੇ ਦੂਜੇ ਸੂਬੇ ਦੇ ਵਿਅਕਤੀ ਪੰਜਾਬ 'ਚ ਜ਼ਮੀਨ ਨਹੀਂ ਖ਼ਰੀਦ ਸਕਣਗੇ- ਸੁਖਬੀਰ <br/>

ਅਜੀਤ ਡੈਸਕ 31-08-2025
ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)- ਪੰਜਾਬ ਵਿਚ ਪਹਿਲਾਂ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਹੱਕਾਂ ਉਪਰ ਵੱਡਾ ਡਾਕਾ ਮਾਰਿਆ ਹੈ ਜਿੱਥੇ ਪੰਜਾਬ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਵਿਚ ਬਾਹਰਲੇ ਰਾਜਾਂ ਦੇ ਵਿਅਕਤੀਆਂ ਨੂੰ ਨੌਕਰੀਆਂ ਦੇ ਕੇ ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ ਜਾ ਰਿਹਾ ਹੈ, ਉਥੇ ਪੰਜਾਬ ਦੀ ਜ਼ਮੀਨ ਦੂਜੇ ਰਾਜਾਂ ਦੇ ਲੋਕ ਖ਼ਰੀਦ ਰਹੇ ਹਨ ਜਿਸ ਨਾਲ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕਾਂ ਨੂੰ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪਵੇਗਾ | ਅਕਾਲੀ ਦਲ ਦੀ ਸਰਕਾਰ ਬਣਨ 'ਤੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਤੇ ਜੰਮੂ ਸੂਬਿਆਂ ਵਾਂਗ ਪੰਜਾਬ ਵਿਚ ਵੀ ਕੋਈ ਬਾਹਰਲੇ ਸੂਬੇ ਦਾ ਵਿਅਕਤੀ ਵਾਹੀਯੋਗ ਜ਼ਮੀਨ ਨਹੀਂ ਖਰੀਦ ਸਕੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਅਕਾਲੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਤਰਨ ਤਾਰਨ ਦੀ ਵਾਰਡ ਨੰਬਰ 10 ਵਿਚ ਕੌਂਸਲਰ ਮਨੋਜ ਅਗਨੀਹੋਤਰੀ ਵਲੋਂ ਕਰਵਾਈ ਗਈ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਭਾਰੀ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿਚ ਵਾਰਡ ਨਿਵਾਸੀਆਂ ਨੇ ਇਸ ਮੀਟਿੰਗ ਵਿਚ ਪਹੁੰਚ ਕੇ ਅਕਾਲੀ ਉਮੀਦਵਾਰ ਨੂੰ ਜਿਤਾਉਣ ਦਾ ਪ੍ਰਣ ਲਿਆ | ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਹੜ੍ਹਾਂ ਵਿਚ ਲੋਕ ਬੇਘਰ ਹੋਏ ਹਨ ਪਰ ਪੰਜਾਬ ਸਰਕਾਰ ਆਪਣਾ ਬਣਦਾ ਫ਼ਰਜ਼ ਨਹੀਂ ਨਿਭਾਅ ਰਹੀ | 'ਆਪ' ਸਰਕਾਰ ਵਲੋਂ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਆਈਆਂ ਕੁਦਰਤੀ ਆਫ਼ਤਾਂ ਦਾ ਇਕ ਧੇਲਾ ਮੁਆਵਜ਼ਾ ਪੀੜਤ ਲੋਕਾਂ ਨੂੰ ਨਹੀਂ ਦਿੱਤਾ ਤੇ ਹੁਣ ਵੀ ਹੜ੍ਹ ਪੀੜਤਾਂ ਦੀ ਸਾਰ ਸ਼ੋ੍ਰਮਣੀ ਅਕਾਲੀ ਦਲ ਦੇ ਨਾਲ ਨਾਲ ਸਮਾਜ ਸੇਵੀ ਜਥੇਬੰਦੀਆ ਵਲੋਂ ਲਈ ਜਾ ਰਹੀ ਹੈ | ਸ਼ੋ੍ਰਮਣੀ ਕਮੇਟੀ ਵਲੋਂ ਹੜ ਪੀੜਤ ਇਲਾਕਿਆਂ ਵਿਚ ਕੰਟਰੋਲ ਰੂਮ ਸਥਾਪਿਤ ਕਰਕੇ ਪੀੜਤ ਪਰਿਵਾਰਾਂ ਨੂੰ ਭੋਜਨ ਤੇ ਹੋਰ ਸਮੱਗਰੀ ਭੇਜੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕੰਗਾਲੀ ਦੇ ਕੰਢੇ ਖੜ੍ਹਾ ਕਰ ਦਿੱਤਾ ਹੈ | ਮੁੱਖ ਮੰਤਰੀ ਨੇ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਤਾਂ ਚੁੱਕ ਲਿਆ, ਪਰ ਵਿਕਾਸ ਇਕ ਧੇਲੇ ਦਾ ਵੀ ਨਹੀਂ ਹੋ ਸਕਿਆ | ਤਰਨ ਤਾਰਨ ਸ਼ਹਿਰ ਵਿਚ ਅਕਾਲੀ ਸਰਕਾਰ ਸਮੇਂ 200 ਕਰੋੜ ਤੋਂ ਵੱਧ ਰੁਪਏ ਦਾ ਵਿਕਾਸ ਹੋਇਆ, ਜਿਸ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਅਤੇ ਪੰਜਾਬ ਦੇ ਭਲੇ ਲਈ ਅਕਾਲੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਦਾ ਡੱਟ ਕੇ ਸਾਥ ਦੇਣ | ਇਸ ਮੌਕੇ ਪਿ੍ੰਸੀਪਲ ਸੁਖਵਿੰਦਰ ਕੌਰ ਨੇ ਕਿਹਾ ਕਿ ਉਹ ਲੋਕਾਂ ਨਾਲ ਵਾਅਦਾ ਕਰਦੇ ਹਨ ਕਿ ਉਨ੍ਹਾਂ ਦੇ ਵਿਧਾਇਕ ਬਣਨ ਤੋਂ ਬਾਅਦ ਉਹ ਹਲਕੇ ਵਿਚ ਹਰ ਸਮੇਂ ਹਾਜ਼ਰ ਰਹਿਣਗੇ ਅਤੇ ਲੋਕਾਂ ਦੇ ਦੁੱਖ ਸੁੱਖ ਦੇ ਭਾਈਵਾਲ ਬਣੇ ਰਹਿਣਗੇ | ਤਰਨ ਤਾਰਨ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣਗੇ | ਇਸ ਮੌਕੇ ਕੌਂਸਲਰ ਮਨੋਜ ਅਗਨੀਹੋਤਰੀ ਦੀ ਅਗਵਾਈ ਵਿਚ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਦਾ ਸਨਮਾਨ ਵੀ ਕੀਤਾ ਗਿਆ | ਸਮਾਗਮ ਵਿਚ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਕੌਮੀ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਤੋਂ ਇਲਾਵਾ ਸੁਭਾਸ਼ ਤੇਜਪਾਲ ਈ.ਟੀ.ਓ., ਅਭਿਨੰਦਨ ਗੁਪਤਾ, ਬਾਊ ਬਸੰਤ ਲਾਲ, ਐਡਵੋਕੇਟ ਆਦੇਸ਼ ਅਗਨੀਹੋਤਰੀ, ਗੁਰਿੰਦਰ ਸਿੰਘ ਲਾਡੀ, ਪੱਪੂ ਚੌਧਰੀ, ਗਗਨ ਚੌਧਰੀ, ਨੀਰਜ ਸ਼ਰਮਾ, ਦੀਪਕ ਡੋਗਰਾ, ਸੰਦੀਪ ਕੌਰ ਵਾਰਡ ਪ੍ਰਧਾਨ ਮਹਿਲਾ ਵਿੰਗ, ਗਗਨ ਅਫ਼ਰੀਦੀ, ਮਨੀ ਸ਼ਾਹ, ਗੁਰਿੰਦਰ ਸਿੰਘ ਮਿੱਟੀ ਪੁੱਟ, ਰਮੇਸ਼ ਗੁਪਤਾ, ਅਮਰਿੰਦਰ ਸਿੰਘ ਅੱਪੂ, ਅਸ਼ੋਕ ਅਗਰਵਾਲ, ਰਾਕੇਸ਼ ਮੰਨਾ ਅਗਨੀਹੋਤਰੀ, ਅਜੈ ਸ਼ਰਮਾ, ਵਿਸ਼ਾਲ ਜਿੰਦਲ ਸ਼ੈਲੀ, ਸ਼ੈਲੀ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਕਾਂਗਰਸੀ ਆਗੂਆਂ ਵਲੋਂ ਸਰਹੱਦੀ ਪਿੰਡ ਮਹਿੰਦੀਪੁਰ ਤੇ ਮੀਆਂਵਾਲਾ ਦੇ ਧੁੱਸੀ ਬੰਨ੍ਹ ਦਾ ਦੌਰਾ <br/> ਅਗਲੀ ਖ਼ਬਰ ਬੀ.ਐਸ.ਐਫ. ਵਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਆਇਆ ਅਸਲ੍ਹਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।