04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੋਇੰਦਵਾਲ ਸਾਹਿਬ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਤਿਆਰੀਆਂ ਮੁਕੰਮਲ- ਪੱਖੋਕੇ, ਕਰਮੂੰਵਾਲਾ, ਭਲਾਈਪੁਰ, ਮਾਨ <br/>

ਅਜੀਤ ਡੈਸਕ 31-08-2025
ਗੋਇੰਦਵਾਲ ਸਾਹਿਬ, 30 ਸਤੰਬਰ (ਸਕੱਤਰ ਸਿੰਘ ਅਟਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਨੇਜ਼ਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੁਰਾ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਮਾਉਣ ਦਾ ਸਾਲਾਨਾ ਜੋੜ ਮੇਲਾ ਜੱਗ 6, 7 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ, ਉਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਮੇਲੇ ਵਿਚ ਸੰਗਤਾਂ ਦੀ ਭਾਰੀ ਆਮਦ ਨੂੰ ਵੇਖਦਿਆਂ ਲੰਗਰ, ਰਿਹਾਇਸ਼, ਪਾਰਕਿੰਗ, ਮੈਡੀਕਲ ਸੇਵਾਵਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਚੁੱਕੇ ਹਨ | ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸ਼ਤਾਬਦੀ ਸਮਾਗਮਾਂ 'ਤੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਸੀ ਜਿਸ ਕਾਰਨ ਇਸ ਵਾਰ ਵੀ ਸੰਗਤਾਂ ਵੱਧ ਗਿਣਤੀ 'ਚ ਦਰਸ਼ਨ ਕਰਨ ਲਈ ਆਉਣਗੀਆਂ | ਗੁਰਦੁਆਰਾ ਕੰਪਲੈਕਸ ਵਿਚ ਰੰਗ ਦੀ ਸੇਵਾ ਵੀ ਮੁਕੰਮਲ ਕੀਤੀ ਜਾ ਚੁੱਕੀ ਹੈ | ਇਲਾਕੇ ਦੀਆਂ ਸੰਗਤਾਂ ਵਲੋਂ ਸਲਾਨਾ ਜੋੜ ਮੇਲੇ ਮੌਕੇ ਲੱਗਣ ਵਾਲੇ ਕਈ ਤਰ੍ਹਾਂ ਦੇ ਲੰਗਰਾਂ ਦੀ ਰੂਪਰੇਖਾ ਦੇਖੀ ਜਾ ਰਹੀ ਹੈ | ਗੋਇੰਦਵਾਲ ਸਾਹਿਬ ਦਾ ਸਲਾਨਾ ਜੋੜ ਮੇਲਾ ਇਸ ਵਾਰ ਵੀ ਪੁਰਾਤਨ ਰਿਵਾਇਤ ਅਨੁਸਾਰ ਪੂਰਨਮਾਸ਼ੀ 'ਤੇ ਹੀ ਮਨਾਇਆ ਜਾ ਰਿਹਾ ਹੈ ਤੇ ਸਲਾਨਾ ਜੋੜ ਮੇਲੇ 'ਤੇ ਸੰਗਤਾਂ ਦੀ ਵਿਸ਼ੇਸ਼ ਇਕੱਤਰਤਾ ਹੋਣ ਦਾ ਅਨੁਮਾਨ ਹੈ |

ਪਿਛਲੀ ਖ਼ਬਰ ਆਸ਼ਾ ਤੇ ਆਸ਼ਾ ਫੈਸਿਲੀਟੇਟਰ ਵਲੋਂ ਰੋਸ ਧਰਨਾ ਚੌਥੇ ਦਿਨ 'ਚ ਦਾਖ਼ਲ <br/> ਅਗਲੀ ਖ਼ਬਰ ਸਹਿਕਾਰੀ ਬੈਂਕ ਮੋਹਨਪੁਰ ਵਿਖੇ ਬਤੌਰ ਕੈਸ਼ੀਅਰ ਸੇਵਾ ਮੁਕਤ ਹੋਏ ਇੰਦਰਜੀਤ ਸਿੰਘ ਨੂੰ ਨਿੱਘੀ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।